ਜਗਰਾਉਂ, 8 ਫਰਵਰੀ ( ਰੋਹਿਤ ਗੋਇਲ )-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਅੱਜ ਮੱਲ੍ਹਾ ਹਾਊਸ ਵਿਖੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਦਾ ਹਾਲ-ਚਾਲ ਜਾਣਨ ਪਹੁੰਚੇ | ਇਸ ਮੌਕੇ ਉਨ੍ਹਾਂ ਪੰਜਾਬ ਦੀ ਸਿਆਸਤ ‘ਚ ਆ ਰਹੇ ਨਿਘਾਰ ਅਤੇ ਪੰਜਾਬ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੋਣ ‘ਤੇ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਮੱਲ੍ਹਾ ਹਾਊਸ ਵਿਖੇ ਲੰਬਾ ਸਮਾਂ ਵਿਚਾਰਾਂ ਕੀਤੀਆਂ ਅਤੇ ਆਉਣ ਵਾਲੇ ਸਮੇਂ ‘ਚ ਪੰਜਾਬ ਦੇ ਭਵਿੱਖ ਨੂੰ ਸੰਵਾਰਨ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਖਿਆ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਟਰੱਕ ਯੂਨੀਅਨ ਦੇ ਸਕੱਤਰ ਜਨਰਲ ਬਿੰਦਰ ਮਨੀਲਾ, ਦੀਪਇੰਦਰ ਸਿੰਘ ਭੰਡਾਰੀ ਅਤੇ ਹਰਦੇਵ ਸਿੰਘ ਬੌਬੀ ਆਦਿ ਹਾਜ਼ਰ ਸਨ |
