Home Protest ਡੀਐਸਪੀ ਦੇ ਭਰੋਸੇ ਮਗਰੋਂ ਧਰਨਾ ਮੁਲਤਵੀ

ਡੀਐਸਪੀ ਦੇ ਭਰੋਸੇ ਮਗਰੋਂ ਧਰਨਾ ਮੁਲਤਵੀ

62
0


ਜਗਰਾਉਂ, 9 ਫਰਵਰਕੀ ( ਬੌਬੀ ਸਹਿਜਲ, ਧਰਮਿੰਦਰ )- ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਅਤੇ ਸੀਟੂ ਦੀ ਅਗਵਾਈ ਹੇਠ ਕਾਮਰੇਡ ਗੁਰਦੀਪ ਸਿੰਘ ਕੋਟਮਾਨ ਦੀ ਅਗਵਾਈ ਹੇਠ ਸਮੂਹ ਮੈਂਬਰਾਂ ਦਾ ਇਕੱਠ ਕਰਕੇ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਸੀ।  ਜਥੇਬੰਦੀਆਂ ਦੇ ਧਰਨੇ ਤੋਂ ਪਹਿਲਾਂ ਡੀਐਸਪੀ ਟਰੈਫ਼ਿਕ ਗੁਰਬਿੰਦਰ ਸਿੰਘ ਨੇ ਜਥੇਬੰਦੀ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਦਰਜ ਕੀਤੇ ਕੇਸ ਸਬੰਧੀ ਸ਼ੁੱਕਰਵਾਰ ਨੂੰ ਐਸਐਸਪੀ ਹਰਜੀਤ ਸਿੰਘ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ।  ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਡੀਐਸਪੀ ਗੁਰਵਿੰਦਰ ਸਿੰਘ ਨੂੰ ਆਪਣੀਆਂ ਹੋਰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।  ਉਨ੍ਹਾਂ ਦੇ ਭਰੋਸੇ ਤੋਂ ਬਾਅਦ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।  ਕਾਮਰੇਡ ਗੁਰਦੀਪ ਸਿੰਘ ਨੇ ਦੱਸਿਆ ਕਿ ਜੇਕਰ ਐਸ.ਐਸ.ਪੀ ਨੂੰ ਮਿਲ ਕੇ ਨਾਜਾਇਜ਼ ਦਰਜ ਕੀਤਾ ਗਿਆ ਕੇਸ ਰੱਦ ਨਾ ਕੀਤਾ ਗਿਆ ਤਾਂ ਅਗਲੀ ਕਾਰਵਾਈ ਦੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸੀਟੂ ਆਗੂ ਪਰਮਜੀਤ ਸਿੰਘ ਪੰਮਾ, ਕੁਲ ਹਿੰਦ ਖੇਤ ਮਜ਼ਦੂਰ ਸਭਾ ਤੋਂ ਪਾਲ ਸਿੰਘ ਭੰਮੀਪੁਰਾ ਜੁਆਇੰਟ ਸਕੱਤਰ, ਭਰਪੂਰ ਸਿੰਘ ਛੱਜਾਵਾਲ ਭੱਠਾ ਮਜ਼ਦੂਰ ਯੂਨੀਅਨ, ਬਲਦੇਵ ਸਿੰਘ ਰੂਮੀ, ਕਿਸਾਨ ਸਭਾ ਤੋਂ ਡਾ: ਜਗਜੀਤ ਸਿੰਘ ਡਾਂਗੀਆ, ਨੌਜਵਾਨ ਸਭਾ ਤੋਂ ਰਾਜਦੀਪ ਸਿੰਘ, ਮੈਂਬਰ ਮਨਪ੍ਰੀਤ ਸਿੰਘ, ਰਾਜੂ, ਗੁਰਪ੍ਰੀਤ ਸਿੰਘ, ਨਛੱਤਰ ਸਿੰਘ, ਮੇਜਰ ਸਿੰਘ, ਹਰਨੇਕ ਸਿੰਘ, ਦਰਸ਼ਨ ਸਿੰਘ, ਦੇਵ ਸਿੰਘ, ਗੁਰਮੇਲ ਕੌਰ, ਸਵਰਨਜੀਤ ਕੌਰ, ਮਲਕੀਤ ਕੌਰ, ਹਰਬੰਸ ਕੌਰ, ਗੁਰਮੀਤ ਕੌਰ, ਰਾਣੀ ਬਾਈ, ਬਿੰਦਰ ਕੌਰ, ਅਮਰ ਕੌਰ, ਜਸਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here