Home Political ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਕਿਸ਼ਨਕੋਟ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਕਿਸ਼ਨਕੋਟ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

42
0


“ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਕਿਸ਼ਨਕੋਟ ਦੇ ਵਿਕਾਸ ਲਈ 09 ਲੱਖ ਰੁਪਏ ਦਾ ਚੈੱਕ ਦਿੱਤਾ”
ਸ਼੍ਰੀ ਹਰਗੋਬਿੰਦਪੁਰ ਸਾਹਿਬ, 9 ਫਰਵਰੀ,(ਰੋਹਿਤ ਗੋਇਲ – ਮੋਹਿਤ ਜੈਨ): ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ,ਜਿਸਦੇ ਚੱਲਦਿਆਂ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਉਨ੍ਹਾਂ ਵਲੋਂ ਖੁਦ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕੀਤਾ। ਉਨ੍ਹਾਂ ਵੱਲੋਂ ਅੱਜ ਪਿੰਡ ਕਿਸ਼ਨਕੋਟ ਵਿਖੇ ਜਾ ਕੇ ਨੇੜਲੇ ਪਿੰਡਾਂ ਮਚਰਾਏ, ਪੇਜੋ ਚੱਕ, ਖੁੱਡੀ ਚੀਮਾ, ਮੇਤਲਾ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੋਕੇ ਮਨਮੋਹਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਵੀ ਮੌਜੂਦ ਸਨ।ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ।ਇਸ ਮੌਕੇ ਪਿੰਡ ਕਿਸ਼ਨਕੋਟ ਦੇ ਸਰਪੰਚ ਲਵਲੀ ਕੁਮਾਰ ਨੂੰ  ਪਿੰਡ ਦੇ ਵਿਕਾਸ ਕੰਮਾਂ ਲਈ 9 ਲੱਖ ਰੁਪਏ ਦਾ ਚੈੱਕ ਦਿੱਤਾ। ਉਹਨ੍ਹਾਂ ਨੇ ਕਿਹਾ 50 ਮੁਹੱਲਾ ਕਲੀਨਿਕ 15 ਅਗਸਤ ਤੱਕ ਬਣਾ ਕੇ ਲੋਕ ਅਰਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 9 ਮੁਹੱਲਾ ਕਲੀਨਿਕ ਹਲਕੇ ਅੰਦਰ ਚੱਲ ਰਹੇ ਹਨ, ਪੰਜਾਬ ਸਰਕਾਰ ਲੋਕਾਂ ਨੂੰ ਉੱਚ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਜਿਆਦਾਤਰ ਸਮੱਸਿਆ ਗੰਦੇ ਪਾਣੀ ਦੀ ਨਿਕਾਸੀ ਹੈ,ਜਿਸ ਸਬੰਧੀ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸਮੱਸਿਆ ਦਾ ਜਲਕ ਨਿਬੇੜਾ ਕਰਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਖੇਡ ਸਟੇਡੀਅਮ,ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ।ਇਸ ਮੋਕੇ ਏ.ਡੀ.ਸੀ.(ਵਿਕਾਸ) ਮਨਮੋਹਨ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾ ਨੂੰ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ, ਅਤੇ ਲੋਕ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਂਣ ਲਈ ਜਾਗਰੂਕ ਕੀਤਾ।ਇਸ ਮੌਕੇ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਸ਼੍ਰੀ ਹਰਗੋਬਿੰਦਪੁਰ ਸਾਹਿਬ, ਗੁਰਜੀਤ ਸਿੰਘ ਬਲਾਕ ਵਿਕਾਸ ਤੇ ਪੰਚਾਇੰਤ ਅਫਸਰ,ਨਵਦੀਪ ਸਿੰਘ ਪੰਨੂ ਪ੍ਰਧਾਨ ਨਗਰ ਕੌਂਸਲ ਸ਼੍ਰੀ ਹਰਗੋਬਿੰਦਪੁਰ ਸਾਹਿਬ, ਬਲਜੀਤ ਕੌਰ ਐਸ.ਐਚ.ਓ.,ਬਲਜਿੰਦਰ ਕੌਰ ਸੈਨੀਟੇਂਸ਼ਨ ਵਿਭਾਗ, ਹਿੰਮਤ ਸਿੰਘ ਭੂਮੀ ਰੱਖਿਆਂ  ਵਿਭਾਗ, ਪਰਜੀਤ ਸਿੰਘ ਕਾਹਲੋਂ ਏ.ਡੀ.ਓ., ਗੁਰਿੰਦਰ ਸਿੰਘ ਐਸ.ਡੀ.ਓ ਮੰਡੀ ਬੋਰਡ, ਅਰਨ ਭਾਰਤਵਾਜ ਐਸ.ਡੀ.ਓ. ਬਿਜਲੀ ਬੋਰਡ, ਸੀ.ਡੀ.ਪੀ.ਓ.ਕਮਲਜੀਤ ਕੌਰ, ਬਿਕਰਮਜੀਤ ਸਿੰਘ ਜੇਈ, ਜਸਪਾਲ ਸਿੰਘ ਪਟਵਾਰੀ ਅਦਿ ਹਾਜਰ ਸਨ।

LEAVE A REPLY

Please enter your comment!
Please enter your name here