Home ਪਰਸਾਸ਼ਨ ਡਿਪਟੀ ਕਮਿਸ਼ਨਰ ਵੱਲੋਂ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਮਾਲ ਅਫ਼ਸਰਾਂ ਨਾਲ...

ਡਿਪਟੀ ਕਮਿਸ਼ਨਰ ਵੱਲੋਂ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਮਾਲ ਅਫ਼ਸਰਾਂ ਨਾਲ ਕੀਤੀ ਸਮੀਖਿਆ

40
0

ਮਾਲੇਰਕੋਟਲਾ 9 ਫਰਵਰੀ ( ਰਾਜਨ ਜੈਨ)-ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਅੱਜ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਲਈ  ਜ਼ਿਲ੍ਹੇ ਦੇ ਮਾਲ ਵਿਭਾਗ  ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਰਾਣੇ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਵੱਖ ਵੱਖ ਪਿੰਡਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ,ਫ਼ਰਦਾਂ, ਇੰਤਕਾਲ ਅਤੇ ਮਾਲ ਵਿਭਾਗ ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ ਨਿਪਟਾ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਜਾਇਦਾਦਾਂ ਦੀ ਰਜਿਸਟਰੀ ਉਪਰੰਤ ਇੰਤਕਾਲ ਪੈਂਡਿੰਗ ਹਨ, ਉਨ੍ਹਾਂ ਦੀਆਂ ਪ੍ਰਾਪਰਟੀਆਂ ਦੇ ਇੰਤਕਾਲ ਸਬੰਧੀ ਕੇਸਾਂ ਦਾ ਮਹੀਨਾ ਫਰਵਰੀ 2023 ਦੌਰਾਨ  ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਜ਼ਿਲ੍ਹਾ ਲੈਂਡ ਰਿਕਾਰਡ ਸੁਸਾਇਟੀ ਦੇ ਜ਼ਿਲ੍ਹਾ ਸਿਸਟਮ ਮੈਨੇਜਰ ਤੋਂ ਰੋਜ਼ਾਨਾ ਰਿਪੋਰਟ ਇੱਕਤਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਲੋੜੀ ਨਿਰਦੇਸ਼ ਦੇਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੇਸ਼ਾਂ ਦਾ ਨਿਪਟਾਰਾ ਨਾਲ ਨਾਲ ਹੋ ਸਕੇ ।ਡਿਪਟੀ ਕਮਿਸ਼ਨਰ ਵੱਲੋਂ ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀ, ਮੁਸਾਵੀਆਂ ਦੀ ਡਿਜੀਟਾਈਜ਼ੇਸ਼ਨ, ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਜ਼ਿਲ੍ਹਾ ਲੈਂਡ ਰਿਕਾਰਡ ਸੁਸਾਇਟੀ ਦੇ ਜ਼ਿਲ੍ਹਾ ਸਿਸਟਮ ਮੈਨੇਜਰ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਫ਼ਰਦਾਂ ਅਤੇ ਇੰਤਕਾਲ ਤੇ ਇਸ ਸਬੰਧੀ ਹੋਰ ਕੰਮ ਤੁਰੰਤ ਨਿਪਟਾਉਣ ਨੂੰ ਯਕੀਨੀ ਬਣਾਉਣ । ਉਨ੍ਹਾਂ ਜ਼ਿਲ੍ਹੇ ਸਮੁੱਚੇ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਿਨਾਂ ਦੇਰੀ ਤੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖ ਕੇ ਸੇਵਾ ਦਾ ਭਾਵਨਾ ਨਾਲ ਪਾਰਦਰਸ਼ੀ ਤਰੀਕੇ ਨਾਲ ਆਪਣੇ ਕੰਮ ਨੂੰ ਤਰਜੀਹ ਦੇਣ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਾਨਗੀ ਤਕਸੀਮ (ਜ਼ਮੀਨ-ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਲਈ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਸਬੰਧੀ ਲੋਕਾਂ ਨੂੰ ਆਨਲਾਈਨ ਭਰੇ ਜਾਣ ਵਾਲੇ ਵੇਰਵਿਆਂ ਅਤੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਖ਼ਾਨਗੀ ਤਕਸੀਮ ਲਈ ਜਾਰੀ ਆਨਲਾਈਨ ਪੋਰਟਲ ਦਾ ਖੇਵਟਦਾਰਾਂ ਨੂੰ ਵੱਧ ਤੋਂ ਵੱਧ ਫ਼ਾਇਦਾ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ  ਜ਼ਿਲ੍ਹੇ ਦੇ ਮਾਲ ਅਫ਼ਸਰਾਂ ਨੂੰ ਇਸ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀਆਂ ਹਦਾਇਤਾਂ ਕੀਤੀ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ  ਨੂੰ ਆਪਣੇ ਦਫ਼ਤਰਾਂ ’ਚ ਇਸ ਇਸ ਸਬੰਧੀ ਆਮ ਲੋਕਾਂ ਨੂੰ ਮੁਕੰਮਲ ਜਾਣਕਾਰੀ ਦੇਣ ਲਈ ਬੈਨਰ ਲਗਾਉਣ ਲਈ ਆਖਿਆ ।ਨੈਸ਼ਨਲ ਹਾਈਵੇਅ ਜ਼ਮੀਨ ਐਕਵਾਇਰ ਕਰਨ ਸਬੰਧੀ ਹਦਾਇਤ ਜਾਰੀ ਕਰਦਿਆ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੌ ਫ਼ੀਸਦੀ ਜ਼ਮੀਨ ਦੇ ਕਬਜ਼ੇ ਦੀ ਪ੍ਰਕਿਰਿਆ ਜਲਦ ਤੋਂ ਜਲਦ  ਮੁਕੰਮਲ ਕੀਤੀ ਜਾਵੇ ਤਾਂ ਜੋ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਸਪੁਰਦ ਕੀਤੀ ਜਾ ਰਹੀ ਹੈ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਂ ਕੱਢ ਕੇ ਆਪਣੇ ਹਲਕੇ ਅੰਦਰ ਨੈਸ਼ਨਲ ਹਾਈਵੇਅ ਅਧੀਨ ਚੱਲ ਰਹੇ ਕੰਮ ਦਾ ਨਿੱਜੀ ਤੌਰ ‘ਤੇ ਸਮੀਖਿਆ ਕਰਨ ਅਤੇ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਤੋਂ ਜਾਣੂ ਹੋ ਕੇ ਢੁਕਵੇਂ ਹੱਲ ਕਰਨ ਨੂੰ ਪਹਿਲ ਕਰਨ ਨੂੰ ਤਰਜੀਹ ਦੇਣ ।

ਇਸ ਮੌਕੇ,ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਕਰਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ  ਅਹਿਮਦਗੜ੍ਹ ਹਰਬੰਸ ਸਿੰਘ, ਜ਼ਿਲ੍ਹੇ ਦੇ ਮਾਲ ਅਫ਼ਸਰ ਗੁਰਮੰਦਰ ਸਿੰਘ ਤਹਿਸੀਲਦਾਰ ਮਾਲੇਰਕੋਟਲਾ ਮਨਜੀਤ ਸਿੰਘ ਰਾਜਲਾ, ਨਾਇਬ ਤਹਿਸੀਲਦਾਰ ਮਾਲੇਰਕੋਟਲਾ ਖੁਸ਼ਵਿੰਦਰ ਕੁਮਾਰ , ਨਾਇਬ ਤਹਿਸੀਲਦਾਰ ਅਹਿਮਦਗੜ੍ਹ ਰਾਮ ਲਾਲ ,ਸਦਰ ਕਾਨੂੰਗੋ ਰਣਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

LEAVE A REPLY

Please enter your comment!
Please enter your name here