ਲੁਧਿਆਣਾ -: ਬਿਉਰੋ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਨਵੀਂ ਸਰਕਾਰ ਨਾਲ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਆਪਣੇ ਇਸ ਦਿਲੀ ਦਰਦ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਰਵਨੀਤ ਬਿੱਟੂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੱਜ ਪੰਜਾਬ ‘ਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਅਤੇ ਜ਼ਿਲ੍ਹੇ ਦੀਆਂ 14 ਵਿਧਾਨ ਸਭਾ ਸੀਟਾਂ ’ਚੋਂ 13 ਸੀਟਾਂ ’ਤੇ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ ਰੱਖਿਆ ਗਿਆ ਹੈ।
