ਮਾਲੇਰਕੋਟਲਾ 10 ਫਰਵਰੀ ( ਰਾਜਨ ਜੈਨ) -ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ- 19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ
(ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾ ਰਿਹਾ ਹੈ । ਹੁਣ ਤੱਕ ਜ਼ਿਲ੍ਹੇ ਦੇ ਜ਼ਿਲ੍ਹੇ ਵਿੱਚ ਕੋਵਿਡ ਕਾਰਨ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚੋਂ ਕੇਵਲ 200 ਪਰਿਵਾਰਾਂ ਦੇ ਵਾਰਸਾਂ ਵੱਲੋਂ ਵਿੱਤੀ ਸਹਾਇਤਾ ਲੈਣ ਲਈ ਦਰਖਾਸਤ ਪ੍ਰਾਪਤ ਹੋਇਆ ਸਨ । ਜਿਨ੍ਹਾਂ ਵਿੱਚੋਂ ਉਨ੍ਹਾਂ ਦੇ ਪਰਿਵਾਰ ਦੇ ਵਾਰਸਾਂ ਨੂੰ ਕਰੀਬ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ (ਐਕਸ ਗਰੇਸੀਆ) ਵਜੋਂ ਜਾਰੀ ਕੀਤੀ ਜਾ ਚੁੱਕੀ ਹੈ ।ਡਿਪਟੀ ਕਮਿਸ਼ਨਰ ਨੇ ਕੋਵਿਡ-19 ਬਿਮਾਰੀ ਕਾਰਨ ਜਾਨਾਂ ਗਵਾ ਚੁੱਕੇ ਵਿਅਕਤੀਆਂ ਦੇ ਕਾਨੂੰਨ ਵਾਰਸਾਂ ਨੂੰ ਦਸਤਾਵੇਜ਼ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਦੀ ਅਪੀਲ ਕਰਦਿਆ ਕਿਹਾ ਕਿ ਜਿਨ੍ਹਾਂ ਵਾਰਸਾਂ ਨੇ ਮੁਆਵਜ਼ੇ ਲਈ ਅਜੇ ਤੱਕ ਆਪਣੇ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਉਹ ਆਪਣੇ ਦਸਤਾਵੇਜ਼/ ਦਰਖਾਸਤਾਂ ਸਬੰਧਤ ਦਫ਼ਤਰ ਐਸ.ਡੀ.ਐਮ.,ਦਫ਼ਤਰ ਸਿਵਲ ਸਰਜਨ ਜਾਂ ਫਿਰ ਆਨ ਲਾਈਨ ਵੈਬ ਪੋਰਟਲ ਤੇ ਤੁਰੰਤ ਜਮ੍ਹਾਂ ਕਰਵਾਉਣ ਤਾਂ ਉਨ੍ਹਾਂ ਨੂੰ ਐਕਸ ਗਰੇਸੀਆ ਵਜੋਂ ਮੁਆਵਜ਼ਾ ਦਿੱਤਾ ਜਾ ਸਕੇ ।ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਨੇ ਦੱਸਿਆ ਕਿ ਬਿਨੈਕਾਰ ਆਪਣੀ ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖੇ ਜਾਂ ਫੇਰ http://covidexgratia.punjab.gov.in ‘ਤੇ ਫਾਰਮ ਭਰ ਸਕਦੇ ਹਨ ਤੇ ਲੋੜੀਂਦੇ ਦਸਤਾਵੇਜ਼ ਵੀ ਅੱਪਲੋਡ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਕੋਵਿਡ19 ਦੀ
ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਪ੍ਰਾਪਤ ਕਰਨ ਸਬੰਧੀ ਜੇਕਰ ਕਿਸੇ ਵਿਅਕਤੀ ਨੂੰ ਕੋਈ ਇਤਰਾਜ਼ ਜਾਂ ਮੁਸ਼ਕਿਲ ਪੇਸ਼ ਆਉਂਦੀ ਹੋਵੇ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਪੱਧਰ ਤੇ ਗਠਿਤ ਕੀਤੀ ਸ਼ਿਕਾਇਤ ਨਿਵਾਰਨ ਕਮੇਟੀ (Grievance Redressal Committees) ਪਾਸ ਆਪਣੀ ਸ਼ਿਕਾਇਤ ਕਰ ਸਕਦਾ ਹੈ।ਉਨ੍ਹਾਂ ਦੱਸਿਆ ਕਿ ਬਿਨੈਕਾਰ ਦਰਖਾਸਤ ਦੇ ਨਾਲ ਮ੍ਰਿਤਕ ਵਿਅਕਤੀ ਮਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਤਸਦੀਕਸ਼ੁਦਾ ਕਾਪੀ,ਕਲੇਮ ਕਰਤਾ ਦਾ ਪਛਾਣ ਪੱਤਰ ਦੀ ਕਾਪੀ,ਕਲੇਮ ਕਰਨ ਵਾਲੇ ਅਤੇ ਮ੍ਰਿਤਕ ਵਿਅਕਤੀ ਦੇ ਰਿਸ਼ਤੇ ਸਬੰਧੀ ਪਛਾਣ ਪੱਤਰ ਦੀ ਕਾਪੀ, ਕੋਵਿਡ-19 ਦੇ ਟੈੱਸਟ ਦੀ ਪੋਜਟੀਵ ਰਿਪੋਰਟ ਦੀ ਕਾਪੀ, ਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨ ਦਾ ਸੰਖੇਪ ਸਾਰ, ਜੇਕਰ ਮੌਤ ਹਸਪਤਾਲ ਵਿਚ ਹੋਈ ਹੋਵੇ ਤਾਂ ਮੌਤ ਦਾ ਕਾਰਨ ਦਰਸਾਉਂਦਾ ਮੈਡੀਕਲ ਸਰਟੀਫਿਕੇਟ, ਮ੍ਰਿਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਕੀਤਾ ਹੋਇਆ।ਬੈਂਕ ਚੈੱਕ, ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ ਦੇਣਾ ਲਾਜ਼ਮੀ ਹੈ।