ਅਹਿਮਦਗੜ੍ਹ/ ਮਾਲੇਰਕੋਟਲਾ10 ਫਰਵਰੀ ( ਮੋਹਿਤ ਜੈਨ, ਅਸ਼ਵਨੀ)-ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ। ਬਲਾਕ ਅਹਿਮਦਗੜ੍ਹ ਦੇ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਲਗਾਏ ਗਏ ਜਨਤਕ ਕੈਂਪ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਹੁੰਚ ਕੇ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ ਤੇ ਮੌਕੇ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ।ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸੁਚੇਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਵੀ ਜਲਦ ਨਿਪਟਾਰਾ ਕਰਨ ਲਈ ਵਚਨਬੱਧ ਹੈ । ਉਨ੍ਹਾਂ ਹੋਰ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਅਸੀਂ ਲੋਕਾਂ ਦੇ ਕੰਮ ਕਰਨ ਲਈ ਪਾਬੰਦ ਹਾਂ। ਆਮ ਆਦਮੀ ਦੀ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀਬਾਜੀ ਤੋਂ ਉਪਰ ਉਠ ਕੇ ਸਰਕਾਰ ਦੇ ਨੁਮਾਇੰਦੇ ਤੇ ਸਾਰੇ ਅਧਿਕਾਰੀ ਰਲ ਮਿਲ ਕੇ ਕੰਮ ਕਰਨਗੇ ਤੇ ਪਿੰਡ ਵਾਸੀਆਂ ਦੇ ਮਸਲੇ ਹਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾ , ਸ਼ਿਕਾਇਤਾ ਅਤੇ ਉਨ੍ਹਾਂ ਦੀਆਂ ਨਿੱਜੀ ਮੁਸਕਲਾਂ ,ਝਗੜਿਆਂ ਆਦਿ ਦਾ ਨਿਪਟਾਰਾਂ ਉਨ੍ਹਾਂ ਦੇ ਦਰਾਂ ਤੇ ਜਾਕੇ ਹੱਲ ਕਰਨ ਲਈ ਹਮੇਸਾ ਤਤਪਰ ਹੈ ।ਇਸ ਮੌਕੇ ਐਸ.ਡੀ.ਐਮ.ਅਹਿਮਦਗੜ੍ਹ ਹਰਬੰਸ ਸਿੰਘ ਨੇਪਿੰਡਾਂ ਦੇ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉੱਥੇ ਹੀ ਕਈ ਹੋਰ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ । ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਜਿਵੇ ਪਾਣੀ ਦੀ ਨਿਕਾਸੀ, ਪਿੰਡ ਦੀ ਜਲ ਸਪਲਾਈ ਮਨਰੇਗਾ ਮਜਦੂਰਾਂ ਦੀ ਦਿਹਾੜੀ ਦਾ ਰੇਟ ਵਧਾਉਣ , ਸੌਲਿਡ-ਵੇਸਟ ਮਨੇਜਮੈਂਟ ਪ੍ਰੋਜੈਕਟ ਨੂੰ ਸ਼ੁਰੂ ਕਰਨ,ਪਿੰਡ ਵਿੱਚ ਖੇਡ ਮੈਦਾਨ ਉਸਾਰਨ, ਮਿੱਠੇਵਾਲ ਵਾਲੇ ਰਸਤੇ ਤੇ ਆਗਣਬਾੜੀ ਸੈਂਟਰ ਦੇ ਸਾਹਮਣੇ ਮਨਰੇਗਾ ਅਧੀਨ ਪਾਰਕ ਬਣਾਉਣ, ਪਿੰਡ ਤੋਂ ਮਿੱਠੇਵਾਲ ਨੂੰ ਜਾਂਦੀ ਸੜਕ ਦੀ ਮੁਰੰਮਤ, ਸਕਰਾਰੀ ਸਕੂਲ ਦੀ ਮੁਰੰਮਤ, ਪਿੰਡ ਵਿੱਚ ਕਮਿਊਨਟੀ ਸੈਂਟਰ ਨੂੰ ਬਣਵਾਉਣ ਆਦਿ ਤੋਂ ਜਾਣੂ ਕਰਵਾਇਆ । ਇਸ ਮੌਕੇ ਉਨ੍ਹਾਂ ਪਿੰਡਾਂ ਵਿਚ ਪੈਨਸ਼ਨਾਂ, ਕੱਚੇ ਮਕਾਨਾਂ, ਰਾਸ਼ਨ ਕਾਰਡਾਂ ਛੱਪੜਾਂ ਦੀ ਸਫ਼ਾਈ, ਸੜਕਾਂ ਦੀ ਮੁਰੰਮਤ, ਬੇਸਹਾਰਾ ਪਸ਼ੂਆਂ ਦੀ ਸਮੱਸਿਆ, ਸੀਵਰੇਜ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਆਦਿ ਨਾਲ ਸਬੰਧਤ ਆਮ ਲੋਕਾਂ ਦੀਆਂ ਸਮੱਸਿਆਂ ਨੂੰ ਸੁਣਿਆ । ਸ਼ਿਕਾਇਤਾਂ ਜਾਂ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਅਤੇ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਸੀਮਾ ਵਿਚ ਕਾਰਜ ਮੁਕੰਮਲ ਕਰਵਾਉਣ ਦੇ ਆਦੇਸ਼ ਵੀ ਦਿੱਤੇ।ਇਸ ਮੌਕੇ ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ,ਪੀ.ਐਸ.ਪੀ.ਸੀ.ਐਲ, ਜਨ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਾਲ ਵਿਭਾਗ, ਜੰਗਲਾਤ ਵਿਭਾਗ,ਸਿਹਤ ਵਿਭਾਗ,ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਖੇਤੀਬਾੜੀ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਮੂਲੀਅਤ ਕੀਤੀ ।
