ਜਗਰਾਉਂ, 10 ਫਰਵਰੀ ( ਰਾਜੇਸ਼ ਜੈਨ, ਭਗਵਾਨ ਭੰਗੂ )-ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਤੇ ਪਹੁੰਚ ਕਰਕੇ ਜਮੀਨਾ ਦੇ ਇੰਤਕਾਲ ਸੰਬੰਧੀ ਲਟਕ ਰਹੇ ਕੇਸਾਂ ਦਾ ਨਿਪਟਾਰਾ ਕਰਨ ਦੇ ਦਿਤੇ ਨਿਰਦੇਸ਼ਾਂ ਤਹਿਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿਮ ਤਹਿਤ ਪਿੰਡ ਲੱਖਾ ਦੇ ਗੁਰਦੁਆਰਾ ਸਾਹਿਬ ਵਿਖੇ ੇਤਹਿਸੀਲਦਾਰ ਮਨਮੋਹਨ ਕੌਸ਼ਿਕ ਦੀ ਅਗਵਾਈ ਹੇਠ ਵਿਸ਼ਏਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਮਾਣੂੰਕੇ ਕਾਨੂੰਗੋ ਹਲਕੇ ਅਧੀਨ ਪੈਂਦੇ ਪਿੰਡ ਚਕਰ, ਲੱਖਾ, ਮਾਣੂਕੇ, ਹਠੂਰ ਆਦਿ ਪਿੰਡਾ ਦੇ ਕਿਸਾਨਾ ਦੇ ਇੰਤਕਾਰਲ ਸੰਬੰਧੀ ਆਏ ਕੇਸਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਗਿਆ। ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਤਕਾਲ ਸੰਬੰਧੀ ਪਿੰਡਾਂ ਵਿੱਚ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਿਸ਼ੇਸ਼ ਇੰਤਕਾਲ ਮੁਹਿਮ ਤਹਿਤ 61 ਇੰਤਕਾਲ ਦਰਜ ਕਰਨ ਸੰਬਧੀ ਦਰਖਾਸਤਾਂ ਆਈਆਂ ਸਨ। ਜਿਨ੍ਹਾਂ ਨੂੰ ਸਵੀਕਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਕਾਨੂੰਗੋ ਸਰਕਲ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਕਿਸਾਨਾਂ ਦੀਆਂ ਇੰਤਕਾਲ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਆਸਾਨੀ ਨਾਲ ਕੀਤਾ ਜਾ ਸਕੇ।
