Home Political ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡਾਂ ਦੇ ਬਹੁ ਪੱਖੀ ਵਿਕਾਸ ਲਈ ਗ੍ਰਾਮ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡਾਂ ਦੇ ਬਹੁ ਪੱਖੀ ਵਿਕਾਸ ਲਈ ਗ੍ਰਾਮ ਪੰਚਾਇਤਾਂ ਨੂੰ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ

54
0

ਮੁੜ ਦੁਹਰਾਇਆ, ਲੋਕਾਂ ਦੇ ਪੈਸੇ ਦੀ ਲੁੱਟ ਖਸੁੱਟ ਬਰਦਾਸ਼ਤ ਨਹੀਂ 

ਸੁਨਾਮ, 12 ਫਰਵਰੀ ( ਭਗਵਾਨ ਭੰਗੂ-ਜਸਵੀਰ ਸਿੰਘ) –

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ  ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਇਕ ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਤੇ ਦਿਹਾਤੀ ਖੇਤਰਾਂ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਉਹ ਖੁਦ ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਤੋਂ ਪੂਰੀ ਵਾਕਿਫ਼ ਹਨ ਅਤੇ ਤਰਜੀਹੀ ਆਧਾਰ ’ਤੇ ਸਭ ਲੋੜਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇਗਾ।

ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 14 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਛੱਪੜਾਂ ਦੇ ਨਵੀਨੀਕਰਨ, ਪਖਾਨਿਆਂ ਦੇ ਨਿਰਮਾਣ ਸਮੇਤ ਹੋਰ ਬੁਨਿਆਦੀ ਕੰਮਾਂ ਲਈ 41 ਲੱਖ ਰੁਪਏ, 7 ਪਿੰਡਾਂ ਵਿੱਚ ਸੀਚੇਵਾਲ ਮਾਡਲ ਸਥਾਪਤ ਕਰਨ ਲਈ 65 ਲੱਖ ਰੁਪਏ, 4 ਪਿੰਡਾਂ ਵਿੱਚ ਯਾਦਗਾਰੀ ਗੇਟਾਂ ਦੇ ਨਿਰਮਾਣ ਲਈ 40 ਲੱਖ ਰੁਪਏ, 5 ਪਿੰਡਾਂ ਵਿੱਚ ਸੋਲਰ ਲਾਈਟਾਂ ਲਈ 8.75 ਲੱਖ ਰੁਪਏ ਸਮੇਤ ਠੋਸ ਵੇਸਟ ਮੈਨੇਜਮੈਂਟ ਪ੍ਰਬੰਧਨ ਤੇ ਇਕ ਪਿੰਡ ਵਿੱਚ ਕਬਰਸਤਾਨ ਲਈ ਗਰਾਂਟ ਦੇਣ ਸਮੇਤ ਕੁਲ 1.61 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਨੇ ਦੱਸਿਆ ਕਿ ਹਲਕੇ ਦੇ 7 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੇ ਨਿਰਮਾਣ ਲਈ 98 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਰਿਆਂ ਦਾ ਨਿਰਮਾਣ ਇਸੇ ਵਿੱਤੀ ਸਾਲ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸੁਨਾਮ, ਲੌਂਗੋਵਾਲ, ਚੀਮਾ ਦੇ ਸਰਵਪੱਖੀ ਵਿਕਾਸ ਲਈ ਜ਼ਿਲ੍ਹੇ ਦੀ ਪ੍ਰਸ਼ਾਸਨ ਨੂੰ ਨਾਲ ਲੈ ਕੇ ਵੱਡੇ ਪ੍ਰੋਜੈਕਟਾਂ ਦੀ ਨਿਸ਼ਾਨਦੇਹੀ ਕੀਤੀ ਅਤੇ ਵਿਉਂਤਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜਲਦੀ ਹੀ ਸਾਰਥਕ ਨਤੀਜੇ ਸਭ ਦੇ ਸਾਹਮਣੇ ਹੋਣਗੇ। ਸ਼੍ਰੀ ਅਰੋੜਾ ਨੇ ਗਰਾਂਟਾਂ ਪ੍ਰਾਪਤ ਕਰਨ ਵਾਲੀਆਂ ਪੰਚਾਇਤਾਂ ਨੂੰ ਕਿਹਾ ਕਿ ਇਹ ਪੈਸਾ ਲੋਕਾਂ ਦਾ ਪੈਸਾ ਹੈ ਜਿਸ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਪਿਛਲੀਆਂ ਸਰਕਾਰਾਂ ਨੇ 70 ਵਰ੍ਹਿਆਂ ਵਿੱਚ ਵੀ ਸੂਬੇ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਦਕਿ ਹੁਣ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ ਰਾਤ ਸਰਗਰਮ ਹੈ। ਇਸ ਮੌਕੇ ਬੀਡੀਪੀਓ ਸੰਗਰੂਰ ਗੁਰਦਰਸ਼ਨ ਸਿੰਘ, ਬੀਡੀਪੀਓ ਸੁਨਾਮ ਸੰਜੀਵ ਕੁਮਾਰ, ਮੁਕੇਸ਼ ਜੁਨੇਜਾ, ਸੰਜੀਵ ਕਾਂਸਲ ਸੰਜੂ ਜਸਪਾਲ ਕੌਰ ਚੇਅਰਪਰਸਨ ਬਲਾਕ ਸੰਮਤੀ ਸੰਗਰੂਰ, ਸੁੱਖ ਸਾਹੋਕੇ, ਮਲਕੀਤ ਸਿੰਘ, ਕਾਲਾ ਬਡਰੁੱਖਾਂ, ਰਾਮ ਸਿੰਘ ਕਿਲ੍ਹਾ ਭਰੀਆਂ, ਸੰਦੀਪ ਦੁੱਗਾਂ, ਮਿੱਠੂ ਦੁੱਗਾਂ, ਦੀਪਾ ਤੋਲਾਵਾਲ, ਕੁਲਦੀਪ ਸਿੰਘ ਸ਼ੇਰੋਂ, ਮੁਖਤਿਆਰ ਸਿੱਧੂ, ਪਰਗਟ ਸਿੰਘ, ਮਨਦੀਪ, ਬਲਵਿੰਦਰ ਸਿੰਘ ਈਲਵਾਲ, ਕੁਲਜੀਤ ਸਿਬੀਆਂ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ ਬਖਸ਼ੀਵਾਲਾ, ਸਤਗੁਰ ਸਿੰਘ, ਸਿੰਘ, ਅਵਤਾਰ ਸਿੰਘ ਉਭਾਵਾਲ, ਜਗਸੀਰ ਝਾੜੋਂ, ਵਿੱਕੀ ਕੁੰਨਰਾਂ, ਮੋਤਾ ਸਿੰਘ ਢੀਡਸਾਂ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here