Home crime ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਦੇ ਹਾਈ-ਪ੍ਰੋਫਾਈਲ ਕਤਲ ਕੇਸ ਨੂੰ ਸੁਲਝਾਇਆ, ਚਾਰ...

ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਦੇ ਹਾਈ-ਪ੍ਰੋਫਾਈਲ ਕਤਲ ਕੇਸ ਨੂੰ ਸੁਲਝਾਇਆ, ਚਾਰ ਗ੍ਰਿਫਤਾਰ

81
0


ਚੰਡੀਗੜ੍ਹ ( ਬਿਊਰੋ)-:ਪੰਜਾਬ ਪੁਲਿਸ ਨੇ ਇਕ ਹਫ਼ਤੇ ਤੋਂ ਘੱਟ ਸਮੇਂ ਵਿੱਚ ਵੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਦੀ ਗੁੱਥੀ ਸੁਲਝਾ ਲਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਸਾਜ਼ਿਸ਼ ਰਚਣ ਉਤੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵੱਲੋਂ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆਂ ਨਾਮਵਰ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਗਰੂਰ ਵਾਸੀ ਫਤਹਿ ਸਿੰਘ ਉਰਫ਼ ਯੁਵਰਾਜ, ਹਰਿਆਣਾ ਦੇ ਗੁਰੂਗ੍ਰਾਮ ਦੇ ਪਿੰਡ ਨਾਹਰਪੁਰ ਰੂਪਾ ਵਾਸੀ ਕੌਸ਼ਲ ਚੌਧਰੀ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਨ ਵਾਸੀ ਅਮਿਤ ਡਾਗਰ, ਯੂਪੀ ਦੇ ਪਿੰਡ ਮਾਧੋਪੁਰ ਪੀਲੀਭੀਤ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਜੋਂ ਹੋਈ। ਚਾਰੋਂ ਮੁਲਜ਼ਮ ਜੋ ਕਿ ਹਿਸਟਰੀ ਸ਼ੀਟਰ ਹਨ ਅਤੇ ਇਨ੍ਹਾਂ ਉਤੇ ਲਗਭਗ 20 ਮਾਮਲੇ ਚੱਲ ਰਹੇ ਹਨ। ਇਨ੍ਹਾਂ ਨੂੰ ਵੱਖ-ਵੱਖਾਂ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ਉਤੇ ਲਿਆਂਦਾ ਗਿਆ ਸੀ।ਪੁਲਿਸ ਨੇ ਤਿੰਨ ਮੁੱਖ ਸਾਜ਼ਿਸ਼ਕਾਰਾਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ ਵਜੋਂ ਕੀਤੀ ਗਈ ਹੈ, ਜੋ ਕਿ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਵਰਤਮਾਨ ਵਿੱਚ ਬਰੈਂਪਟਨ, ਓਨਟਾਰੀਓ, ਕੈਨੇਡਾ ਵਿੱਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਪਿੰਡ ਦੁੱਨੇਕੇ, ਮੋਗਾ ਦਾ ਰਹਿਣ ਵਾਲਾ ਅਤੇ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਤੇ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ।ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀਕੇ ਭਾਵੜਾ ਨੇ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਪੂਰੀ ਜਾਂਚ ਅਤੇ ਸੂਚਨਾ ਦੇ ਆਧਾਰ ‘ਤੇ ਜਲੰਧਰ ਦਿਹਾਤੀ ਪੁਲਿਸ ਨੇ ਫਤਿਹ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ ਅਤੇ ਇਸ ਮਾਮਲੇ ਸਬੰਧੀ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਐਸਐਸਪੀ ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here