Home Protest ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹੋਈ

ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹੋਈ

102
0

ਮਹਿਲ ਕਲਾਂ(ਵਿਕਾਸ ਮਠਾੜੂ)ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਇਕਾਈ ਛੀਨੀਵਾਲ ਕਲਾਂ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਸਿੰਗਾਰਾਂ ਸਿੰਘ ਛੀਨੀਵਾਲ ਤੇ ਇਕਾਈ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਦੀ ਅਗਵਾਈ ਹੇਠ ਪਿੰਡ ਛੀਨੀਵਾਲ ਕਲਾਂ ਵਿਖੇ ਹੋਈ। ਇਸ ਮੀਟਿੰਗ ‘ਚ ਵੱਡੀ ਗਿਣਤੀ ‘ਚ ਕਿਸਾਨਾਂ ਤੇ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਸ਼ਿੰਗਾਰਾਂ ਸਿੰਘ ਛੀਨੀਵਾਲ, ਇਕਾਈ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ, ਬਲਵੰਤ ਸਿੰਘ ਿਢੱਲੋਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਿਸਾਨੀ ਮੰਗਾਂ ਦੇ ਨਾਲ ਨਾਲ ਸਿੱਖਾਂ ਦੇ ਭਖਦੇ ਮਸਲਿਆਂ ਨੂੰ ਵੀ ਜੋਰ ਸ਼ੋਰ ਨਾਲ ਸਰਕਾਰਾਂ ਅੱਗੇ ਰੱਖਦੀ ਹੈ। ਉਨਾਂ੍ਹ ਕਿਹਾ ਜਥੇਬੰਦੀ ਵੱਲੋਂ ਸਜਾ ਪੂਰੀ ਕਰ ਚੁੱਕੇ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇਂ ਸਮੇਂ ਆਵਾਜ਼ ਚੁੱਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਮੁਹਾਲੀ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਕੌਮੀ ਮੋਰਚੇ ‘ਚ ਜਥੇਬੰਦੀ ਵੱਲੋਂ ਵੱਖ-ਵੱਖ ਸਮੇਂ ਵੱਡੇ ਕਾਫ਼ਲਿਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੀਟਿੰਗ ‘ਚ ਪੰਜਾਬ ਸਰਕਾਰ ਵੱਲੋਂ ਖੇਤੀ ਮੋਟਰਾਂ ਤੇ ਮੀਟਰ ਲਗਾਉਣ ਦਾ ਵਿਰੋਧ ਤੇ ਹੋਰ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ ਚਰਚਾਂ ਕੀਤੀ ਗਈ। ਬਲਾਕ ਪ੍ਰਧਾਨ ਸ਼ਿੰਗਾਰਾ ਸਿੰਘ ਛੀਨੀਵਾਲ ਨੇ ਕਿਹਾ ਕਿ ਜਥੇਬੰਦੀ ਨੂੰ ਹੇਠਲੇ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਨਵੀਆਂ ਇਕਾਈਆਂ ਦਾ ਗਠਨ ਕੀਤਾ ਜਾਵੇਗਾ। ਇਸ ਮੌਕੇ ਰਜਿੰਦਰ ਸਿੰਘ ਛੀਨੀਵਾਲ, ਪਵਿੱਤਰ ਸਿੰਘ ਛੀਨੀਵਾਲ, ਜੱਗਾ ਸਿੰਘ ਛੀਨੀਵਾਲ, ਅਜੈਬ ਸਿੰਘ, ਨੰਬਰਦਾਰ ਅਵਤਾਰ ਸਿੰਘ, ਦਰਸ਼ਨ ਸਿੰਘ, ਬਲੌਰ ਸਿੰਘ, ਕੌਰ ਸਿੰਘ, ਸੱਤਾ ਸਿੰਘ, ਪਾਲ ਸਿੰਘ, ਪੰਮਾ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਯਾਦਵਿੰਦਰ ਸਿੰਘ ਲਾਡੀ, ਪ੍ਰਰੈਸ ਸਕੱਤਰ ਗੁਰਸੇਵਕ ਸਿੰਘ, ਅਨੋਖ ਸਿੰਘ ਤੇ ਊਧਮ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here