ਮੋਗਾ 13 ਫਰਵਰੀ ( ਅਸ਼ਵਨੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ ਝੱਮਟ ਦੀ ਯੋਗ ਅਗਵਾਈ ਵਿੱਚ ਬੀਤੇ ਦਿਨੀਂ ਬਲਾਕ ਮੋਗਾ-1 ਦੀ ਡਾਇਟ ਦੁਸਹਿਰਾ ਗਰਾਊਂਡ ਮੋਗਾ ਵਿਖੇ ਅਯੂਸ਼ਮਾਨ ਭਾਰਤ ਹੈਲਥ ਵੈਲਨੈਸ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਦਾ ਦੂਜਾ ਬੈਚ ਸ਼ੁਰੂ ਕੀਤਾ ਗਿਆ। ਇਸ ਤੋਂ ਪਹਿਲਾਂ ਪਹਿਲੇ ਬੈਚ ਵਿੱਚ ਲਗਭਗ 49 ਅਧਿਆਪਕਾਂ ਨੇ ਸਫਲਤਾਪੂਰਵਕ ਟ੍ਰੇਨਿੰਗ ਪ੍ਰਾਪਤ ਕੀਤੀ।ਦੂਜੇ ਚਾਰ ਰੋਜਾ ਸਿਖਲਾਈ ਪ੍ਰੋਗਰਾਮ ਦਾ ਆਗਾਜ ਕਰਨ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਤਹਿਤ ਅਧਿਆਪਕਾਂ ਨੂੰ ਸਿਹਤ ਸਿਖਿਆ ਦੇ 11 ਮਡਿਊਲਾਂ ਰਾਹੀਂ ਟਰੇਂਡ ਕੀਤਾ ਜਾਵੇਗਾ ਜੋ ਕਿ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਹੋਵੇਗਾ। ਇਸ ਟ੍ਰੇਨਿੰਗ ਦੇ ਮਾਸਟਰ ਟਰੇਂਨਰ ਡਾ. ਸਿਮਰਪਾਲ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀ ਇਹ ਦੂਜੀ ਚਾਰ ਰੋਜਾ ਟ੍ਰੇਨਿੰਗ ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ, ਡਾ. ਇੰਦਰਵੀਰ ਸਿੰਘ, ਜ਼ਿਲ੍ਹਾ ਸਿਖਿਆ ਅਫ਼ਸਰ ਮੋਗਾ ਚਮਕੌਰ ਸਿੰਘ, ਉੱਪ ਜ਼ਿਲ੍ਹਾ ਸਿਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕੜ, ਲਖਵਿੰਦਰ ਸਿੰਘ ਬਲਾਕ ਐਜੂਕੇਟਰ, ਰਾਜ ਕੁਮਾਰ ਸੀਨੀਅਰ ਫਾਰਮੇਸੀ ਅਫ਼ਸਰ, ਜ਼ਿਲ੍ਹਾ ਸਕੂਲ ਹੈਲ਼ਥ ਕੋਆਰਡੀਨੇਟਰ ਸੁਖਬੀਰ ਸਿੰਘ ਅਤੇ ਰਮਨ ਕੁਮਾਰ ਬਲਾਕ ਅਕਾਊਂਟ ਅਫ਼ਸਰ ਦੀ ਹਾਜ਼ਰੀ ਵਿੱਚ ਅਯੂਸ਼ਮਾਨ ਭਾਰਤ ਤਹਿਤ ਹੈਲਥ ਵੈਲਨੈਸ਼ ਐਂਬਸਡਰ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ ।ਡਾ. ਸਿਮਰਪਾਲ ਸਿੰਘ ਨੇ ਦੱਸਿਆ ਕਿ ਪਹਿਲਾਂ ਦੀ ਤਰਾਂ ਡਾ. ਅਜੈ ਕੁਮਾਰ ਮੋਗਾ, ਸਤਪਾਲ ਕਾਲੜਾ ਸਰਕਾਰੀ ਹਾਈ ਸਕੂਲ ਜੈਮਲਵਾਲਾ, ਸੁਖਜਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਬੁਟਰ, ਅਮਨਦੀਪ ਸਿੰਘ ਸਰਕਾਰੀ ਹਾਈ ਸਕੂਲ ਕੋਠੇ ਮੱਲੀਆਂ ਇਸ ਟਰੇਨਿੰਗ ਦੇ ਮਾਸਟਰ ਟਰੇਂਨਰ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਲਈ ਬਹੁਤ ਲਾਹੇਵੰਦ ਹੋਵੇਗੀ। ਇਸ ਟ੍ਰੇਨਿੰਗ ਦੇ ਪਹਿਲੇ ਦਿਨ ਨਿਜੀ ਸਵੱਯਤਾ, ਪੋਸ਼ਣ ਮਹੱਤਤਾ ਅਤੇ ਬੱਚਿਆਂ ਦੇ ਵਿਕਾਸ ਬਾਰੇ ਜਾਣਕਾਰੀ ਦਿੱਤੀ ਗਈ।ਟਰੇਨਿੰਗ ਦੌਰਾਨ ਅਧਿਆਪਕਾਂ ਵੱਲੋਂ ਕਿਸ਼ੋਰਾਂ ਨਾਲ ਸਬੰਧਤ ਸਮੱਸਿਆਵਾਂ ਤੇ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ ।
