ਹਰਪ੍ਰੀਤ ਮਿਸਟਰ ਅਤੇ ਜਸ਼ਨਪ੍ਰੀਤ ਬਣੀ ਮਿਸ ਫੇਅਰਵੈਲ
ਜਗਰਾਓਂ, 13 ਉਪਵਰੀ ( ਰਾਜੇਸ਼ ਜੈਨ )-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਸ਼ਨ-ਏ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰਾਂ ਦਾ ਫੁੱਲਾਂ ਦੀ ਵਰਖਾ ਕਰਕੇ ਤੇ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ। ਸ਼ਿਵਾਲਿਕ ਮਾਡਲ ਸਕੂਲ ਦੀ ਪ੍ਰਿੰਸੀਪਲ ਨੀਲਮ ਸ਼ਰਮਾ, ਤਾਰਾ ਦੇਵੀ ਜਿੰਦਲ ਆਰੀਆ ਵਿਦਿਆ ਮੰਦਰ ਸਕੂਲ ਦੀ ਪ੍ਰਿੰਸੀਪਲ ਨਿਧੀ ਗੁਪਤਾ ਮੁੱਖ ਮਹਿਮਾਨ ਵਜੋਂ ਪੁੱਜੇ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਰਮੇਸ਼ ਜੈਨ, ਵਾਈਸ ਪਿ੍ਸੀਪਲ ਕਾਂਤਾ ਸਿੰਗਲਾ, ਡਾਇਰੈਕਟਰ ਸ਼ਸ਼ੀ ਜੈਨ, ਪਿ੍ਰੰਸੀਪਲ ਸੁਪ੍ਰੀਆ ਖੁਰਾਣਾ ਸਮੇਤ ਸਮੂਹ ਮਹਿਮਾਨਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਮੰਚ ਸੰਚਾਲਨ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਅੰਜਲੀ, ਕਨਿਸ਼ਕ, ਮੁਸਕਾਨ ਅਤੇ ਅੰਕਿਤਾ ਨੇ ਕੀਤਾ। ਸਵਾਗਤੀ ਭਾਸ਼ਣ ਦੇ ਨਾਲ-ਨਾਲ ਸੁਆਗਤੀ ਡਾਂਸ, ਸੋਲੋ ਡਾਂਸ, ਮਾਡਲਿੰਗ, ਮਨੋਰੰਜਕ ਖੇਡਾਂ, ਡਾਂਡੀਆ, ਗਿੱਧਾ ਅਤੇ ਭੰਗੜੇ ਨੇ ਹੋਰ ਵੀ ਰੰਗ ਬÇੰਨ੍ਹਆ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਮਿਸ ਫੇਅਰਵੈਲ ਅਤੇ ਮਿਸਟਰ ਫੇਅਰਵੈਲ ਦੀ ਚੋਣ ਕੀਤੀ ਗਈ। ਜਿਸ ਵਿੱਚ ਜਸ਼ਨਪ੍ਰੀਤ ਕੌਰ ਨੂੰ ਮਿਸ ਫੇਅਰਵੈਲ ਅਤੇ ਹਰਪ੍ਰੀਤ ਸਿੰਘ ਨੂੰ ਮਿਸਟਰ ਫੇਅਰਵੈਲ ਚੁਣਿਆ ਗਿਆ। ਦੋਵਾਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸ਼ਸ਼ੀ ਜੈਨ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਦ੍ਰਿੜ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ।
