ਜਗਰਾਉਂ, 13 ਫਰਵਰੀ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਵਲੋਂ 24 ਵਾਂ ਸਮੂਹਿਕ ਕੰਨਿਆ ਦਾਨ ਮਹਾਂ ਯੱਗ 19 ਮਾਰਚ ਨੂੰ ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਮਾਤਰੀ ਸੇਵਾ ਸੰਘ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ| ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਕੰਵਲ ਕੱਕੜ ਨੇ ਦੱਸਿਆ ਕਿ ਸਮੂਹਿਕ ਕੰਨਿਆ ਦਾਨ ਮਹਾਂ ਯੱਗ ਸ੍ਰੀ ਗੁਰੂ ਗਰੰਥ ਸਾਹਿਬ ਜੀ ਪਵਿੱਤਰ ਹਾਜ਼ਰੀ ਵਿਚ ਕਰਵਾਇਆ ਜਾਵੇਗਾ| ਉਨ੍ਹਾਂ ਜ਼ਰੂਰਤਮੰਦ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਿਹੜਾ ਪਰਿਵਾਰ ਆਪਣੀ ਲੜਕੀ ਦਾ ਵਿਆਹ ਇਸ ਸਮੂਹਿਕ ਕੰਨਿਆ ਦਾਨ ਵਿਚ ਕਰਵਾਉਣਾ ਚਾਹੁੰਦਾ ਹੈ ਉਹ ਰਾਜਨ ਸਿੰਗਲਾ ਨਾਲ ਮੋਬਾਇਲ ਨੰਬਰ 98140-71021 ਜਾਂ ਰਾਜੀਵ ਗੁਪਤਾ ਨਾਲ ਮੋਬਾਇਲ ਨੰਬਰ 98882-31983 ’ਤੇ ਸੰਪਰਕ ਕਰ ਕੇ ਆਪਣੀ ਅਰਜ਼ੀ ਦੇ ਸਕਦਾ ਹੈ| ਹਰੇਕ ਲੜਕੀ ਨੂੰ ਦਾਨ ਦੇ ਰੂਪ ਵਿਚ ਸੁਸਾਇਟੀ ਵੱਲੋਂ ਘਰੇਲੂ ਵਰਤੋਂ ਆਉਣ ਵਾਲਾ ਸਮਾਨ ਵੀ ਦਿੱਤਾ ਗਿਆ ਤਾਂ ਕਿ ਉਨ੍ਹਾਂ ਦੀ ਗ੍ਰਹਿਸਤੀ ਠੀਕ ਠਾਕ ਚੱਲ ਸਕੇ|