ਜਗਰਾਉਂ, 13 ਫਰਵਰੀ ( ਬਲਦੇਵ ਸਿੰਘ)-ਸ੍ਰੀਮਤੀ ਹਰਦੀਪ ਕੌਰ ਲੈਕਚਰਾਰ ਹਿਸਟਰੀ,ਜੋ ਕਿ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਤੋਂ ਰਿਟਾਇਰ ਹੋਏ ਸਨ, ਅੱਜ ਉਨ੍ਹਾਂ ਦੇ,ਆਪਣੇ ਸਭ ਤੋਂ ਪਹਿਲੀ ਨਿਯੁਕਤੀ ਵਾਲੇ ਸਕੂਲ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਕਲਾਂ ਵਿਖੇ ਪਹੁੰਚਣ ਤੇ ਨਿੱਘਾ ਸੁਆਗਤ ਕੀਤਾ। ਸਮੁੱਚੇ ਸਟਾਫ਼ ਵੱਲੋਂ ਉਨ੍ਹਾਂ ਨਾਲ ਚਾਹ ਦਾ ਪਿਆਲਾ ਸਾਂਝਾ ਕੀਤਾ ਗਿਆ ।ਇਸ ਸਮੇਂ ਪ੍ਰਿੰਸੀਪਲ ਵਿਨੋਦ ਕੁਮਾਰ (ਸਟੇਟ ਐਵਾਰਡੀ) ਨੇਂ ਉਨ੍ਹਾਂ ਦੀਆਂ ਸ਼ਾਨਦਾਰ ਬੇਮਿਸਾਲ ਨਿਭਾਈਆਂ ਸੇਵਾਵਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦਿਆਂ, ਉਨ੍ਹਾਂ ਦੀ ਖੂਬ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਦੀ ਇਸ ਫੇਰੀ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਲੈਕਚਰਾਰ ਹਰਦੀਪ ਕੌਰ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਦਾ ਪ੍ਰਗਟਾਵਾ ਕਰਦਿਆਂ ਸਮੂਹ ਸਕੂਲ ਸਟਾਫ ਦਾ ਧੰਨਵਾਦ ਕੀਤਾ।ਇਸ ਸਮੇਂ ਸਕੂਲ ਸਟਾਫ ਵੱਲੋਂ ਉਨ੍ਹਾਂ ਨੂੰ ਯਾਦਕਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਸੀਮਤ ਜਿਹੇ ਪ੍ਰੋਗਰਾਮ ਦੀ ਸਟੇਜ ਸਕੱਤਰ ਦੀ ਭੂਮਿਕਾ ਲੈਕਚਰਾਰ ਬਲਦੇਵ ਸਿੰਘ ਵੱਲੋਂ ਨਿਭਾਈ ਗਈ।ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।
