Home Political ਪੰਜਾਬ ਦੇ ਨਵੇਂ ਐਡਵੋਕੇਟ ਜਰਨਲ ਲੈਣਗੇ ਇਕ ਰੁਪਈਆ ਤਨਖਾਹ, ਪੜੋ ਉਨ੍ਹਾਂ ਕੀ...

ਪੰਜਾਬ ਦੇ ਨਵੇਂ ਐਡਵੋਕੇਟ ਜਰਨਲ ਲੈਣਗੇ ਇਕ ਰੁਪਈਆ ਤਨਖਾਹ, ਪੜੋ ਉਨ੍ਹਾਂ ਕੀ ਕਿਹਾ

104
0

ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਸਿੱਧੂ ਨੇ ਪੇਸ਼ ਕੀਤੀ ਮਿਸਾਲ, ਆਪਣੀ ਤਨਖ਼ਾਹ ਸਬੰਧੀ ਕੀਤਾ ਵੱਡਾ ਐਲਾਨ
ਚੰਡੀਗੜ੍ਹ, ਬਿਊਰੋ-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਸਰਵਉੱਚ ਕਾਨੂੰਨ ਅਧਿਕਾਰੀ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾ ਚੁੱਕਾ ਹੈ। ਇਸ ਦਾ ਨੋਟੀਫਿਕੇਸ਼ਨ ਵੀ ਸ਼ਨਿਚਰਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਉਨ੍ਹਾਂ ਤਨਖ਼ਾਹ ਸਬੰਧੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਇਕ ਰੁਪਿਆ ਤਨਖ਼ਾਹ ਲੈਣਗੇ ਤੇ ਬਾਕੀ ਸਾਰੀ ਤਨਖ਼ਾਹ ਦਾਨ ਕਰ ਦੇਣਗੇ। ਇਕ ਅੰਗਰੇਜ਼ੀ ਅਖ਼ਬਾਰ ਨਾਲ ਵਿਸ਼ੇਸ਼ ਇੰਟਰਵਿਊ ਦੌਰਾਨ ਪੰਜਾਬ ਦੇ ਨਵ-ਨਿਯੁਕਤ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਉਹ ਕਾਨੂੰਨੀ ਫੀਸ ਵਜੋਂ ਸਿਰਫ 1 ਰੁਪਏ ਲੈਣਗੇ ਤੇ ਸਰਕਾਰ ਨਾਲ ਮਿਲ ਕੇ ਕੰਮ ਕਰਦੇ ਹੋਏ ਅਤੇ ਪੂਰੀ ਪਾਰਦਰਸ਼ਤਾ ਨਾਲ ਕੇਸਾਂ ਦਾ ਨਿਪਟਾਰਾ ਕਰਦੇ ਹੋਏ ਰਾਜ ਦੇ ਖਰਚਿਆਂ ਦਾ ਬੋਝ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਵਜੋਂ ਉਨ੍ਹਾਂ ਨੂੰ ਜਿੰਨੀ ਵੀ ਤਨਖ਼ਾਹ ਮਿਲੇਗੀ ਉਸ ਨੂੰ ਡਰੱਗ ਪੀੜਤਾਂ ਦੇ ਇਲਾਜ ‘ਚ ਲਈ ਦਾਨ ਕਰਨਗੇ। ਉਹ ਇਸਦੀ ਸ਼ੁਰੂਆਤ ਮਕਬੂਲਪੁਰਾ ਪਿੰਡ ਤੋਂ ਅੰਮ੍ਰਿਤਸਰ ਪੂਰਬੀ ਹਲਕੇ ਤੋਂਵਿਧਾਇਕਾ ਜੀਵਨ ਜੋਤ ਕੌਰ ਦੀ ਅਗਵਾਈ ‘ਚ ਕਰਨਗੇ।ਵਕੀਲ ਵਜੋਂ ਆਪਣੇ ਲੰਬੇ ਤੇ ਸ਼ਾਨਦਾਰ ਕਰੀਅਰ ਦੌਰਾਨ ਅਨਮੋਲ ਰਤਨ ਸਿੱਧੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਸਾਹਮਣੇ ਸੰਵਿਧਾਨਕ, ਫੌਜਦਾਰੀ, ਸਿਵਲ, ਸੇਵਾ ਅਤੇ ਜ਼ਮੀਨੀ ਮਾਮਲਿਆਂ ‘ਚ ਬਹੁਤ ਹੀ ਵਧੀਆ ਤਰੀਕੇ ਨਾਲ ਸੰਭਾਲਿਆ। 1 ਮਈ, 1958 (ਮਜ਼ਦੂਰ ਦਿਵਸ) ਨੂੰ ਇੱਕ ਕਿਸਾਨ ਪਰਿਵਾਰ ਵਿੱਚ ਜਨਮੇ, ਅਨਮੋਲ ਰਤਨ ਸਿੱਧੂ ਨੇ 1975 ਵਿੱਚ ਚੰਡੀਗੜ੍ਹ ਸ਼ਿਫਟ ਹੋਣ ਤੋਂ ਪਹਿਲਾਂ ਅਤੇ ਸਰਕਾਰੀ ਕਾਲਜ, ਸੈਕਟਰ-11 ‘ਚ ਦਾਖਲਾ ਲੈਣ ਤੋਂ ਪਹਿਲਾਂ ਇਕ ਪਿੰਡ ਦੇ ਸਕੂਲ ਵਿੱਚ ਪੜ੍ਹਾਈ ਕੀਤੀ।ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਕਾਲਜ ਦੇ ਸ਼ੁਰੂਆਤੀ ਦਿਨਾਂ ‘ਚ ਸਿੱਧੂ ਇੱਕ ਸਮਾਜਿਕ-ਰਾਜਨੀਤਕ ਵਿਦਿਆਰਥੀ ਰਹੇ ਤੇ 1981 ਤੋਂ 1982 ਤਕ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਦੇ ਅਹੁਦੇ ‘ਤੇ ਰਹੇ।ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਦੀ ਹਾਰ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਡੀਐਸ ਪਟਵਾਲੀਆ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਬਾਅ ਤੋਂ ਬਾਅਦ ਪਟਵਾਲੀਆ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੀ ਨਵੀਂ ਸਰਕਾਰ ਨੇ ਡਾ. ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ। ਸਿੱਧੂ ਕਾਂਗਰਸ ਨਾਲ ਜੁੜੇ ਰਹੇ ਹਨ ਅਤੇ ਚੰਨੀ ਸਰਕਾਰ ਨੇ ਵੀ ਇਕ ਵਾਰ ਐਡਵੋਕੇਟ ਜਨਰਲ ਲਈ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਸੀ ਪਰ ਨਵਜੋਤ ਸਿੰਘ ਸਿੱਧੂ ਦੇ ਦਬਾਅ ਕਾਰਨ ਇਹ ਨਿਯੁਕਤੀ ਨਹੀਂ ਹੋ ਸਕੀ ਸੀ।

LEAVE A REPLY

Please enter your comment!
Please enter your name here