Home Education ਸੀ-ਪਾਈਟ ਵੱਲੋਂ ਪੰਜਾਬ ਪੁਲਿਸ ਅਤੇ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਨੂੰ...

ਸੀ-ਪਾਈਟ ਵੱਲੋਂ ਪੰਜਾਬ ਪੁਲਿਸ ਅਤੇ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਨੂੰ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ

52
0


ਫਾਜ਼ਿਲਕਾ, 14 ਫਰਵਰੀ (ਬੋਬੀ ਸਹਿਜਲ – ਧਰਮਿੰਦਰ): ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਫਾਜ਼ਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜਿਲ੍ਹਿਆਂ ਦੇ ਪੰਜਾਬ ਪੁਲਿਸ ਤੇ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ਼ ਹਰਜੀਤ ਸਿੰਘ ਸੰਧੂ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਕੈਪ ਦੌਰਾਨ ਯੁਵਕਾਂ ਨੂੰ ਫਿਜੀਕਲ ਤੇ ਲਿਖਤੀ ਪੇਪਰ ਦੀ ਸਿਖਲਾਈ ਦਿੱਤੀ ਜਾਵੇਗੀ। ਉਕਤ ਜ਼ਿਲ੍ਹਿਆਂ ਦੇ ਚਾਹਵਾਨ ਯੁਵਕ 16 ਫਰਵਰੀ 2023 ਤੋਂ 28 ਫਰਵਰੀ 2023 ਤੱਕ ਠੀਕ ਸਵੇਰੇ 09:00 ਵਜੇਂ ਕਿਸੇ ਵੀ ਸਰਕਾਰੀ ਕੰਮ-ਕਾਜ ਵਾਲੇ ਦਿਨ ਨਿੱਜੀ ਤੌਰ ਤੇ ਲੋੜੀਂਦੇ ਦਸਤਾਵੇਜ ਲੈ ਕੇ ਪੂਰਵ ਸਿਖਲਾਈ ਲਈ ਸੀ-ਪਾਈਟ ਕੈਂਪ,ਕਾਲਝਰਾਣੀ ਵਿਖੇ ਹਾਜਰ ਹੋ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਲਈ 10ਵੀ ਅਤੇ 12ਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਨਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਤਾਜਾ ਪਾਸਪੋਰਟ ਸਾਈਜ ਫੋਟੋ, ਕੋਵਿਡ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਲੈ ਕੇ ਪਹੁੰਚ ਕੀਤੀ ਜਾਵੇ। ਆਰਮੀ ਲਈ 10ਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਤਾਜਾ ਪਾਸਪੋਰਟ ਸਾਈਜ ਫੋਟੋ ਅਤੇ ਕੋਵਿਡ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਸਮੇਤ ਕੈਂਪ ਵਿਖੇ ਸ਼ਿਰਕਤ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਜਿਹੜੇ ਯੁਵਕਾਂ ਨੇ 01 ਅਪ੍ਰੈਲ 2022 ਤੋਂ ਬਾਅਦ ਕੈਂਪ ਵਿਖੇ ਰਜਿਸਟ੍ਰੇਸ਼ਨ ਕਰਵਾਈ ਹੋਈ ਹੈ ਜਾਂ ਸਿਖਲਾਈ ਪ੍ਰਾਪਤ ਕੀਤੀ ਹੋਈ ਹੈ, ਉਹਨ੍ਹਾਂ ਨੂੰ ਦੁਬਾਰਾਂ ਰਜਿਸਟ੍ਰੇਸ਼ਨ ਕਰਵਾਉਣ ਦੀ ਜਰੂਰਤ ਨਹੀਂ। ਵਧੇਰੇ ਜਾਣਕਾਰੀ ਲਈ 98148-50214, 93167-13000, 94641-52013 ਤੇ ਦਫਤਰੀ ਕੰਮ ਕਾਜ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here