Home Protest SGPC ਵੱਲੋਂ ਜਾਰੀ ਨਾਨਕਸ਼ਾਹੀ ਸੰਮਤ 555 ਕੈਲੰਡਰ ’ਚ ਹੋਲਾ-ਮਹੱਲਾ ਨਹੀਂ,

SGPC ਵੱਲੋਂ ਜਾਰੀ ਨਾਨਕਸ਼ਾਹੀ ਸੰਮਤ 555 ਕੈਲੰਡਰ ’ਚ ਹੋਲਾ-ਮਹੱਲਾ ਨਹੀਂ,

46
0

2023 ‘ਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਵੀ ਨਹੀਂ ਆਵੇਗਾ

  ਅੰਮ੍ਰਿਤਸਰ(ਵਿਕਾਸ ਮਠਾੜੂ-ਧਰਮਿੰਦਰ )ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫੱਗਣ ਦੀ ਸੰਗਰਾਂਦ ਮੌਕੇ ਜਾਰੀ ਕੀਤੇ ਨਾਨਕਸ਼ਾਹੀ ਸੰਮਤ 555 (ਸੰਨ 2023-24) ਕੈਲੰਡਰ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਾਲ 2023 ’ਚ ਨਹੀਂ ਹੈ ਤੇ ਨਾਨਕਸ਼ਾਹੀ ਸੰਮਤ 555 ’ਚ ਹੋਲੇ ਮਹੱਲੇ ਦਾ ਪੁਰਬ ਨਹੀਂ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ’ਚ ਨਾਨਕਸ਼ਾਹੀ ਸੰਮਤ 555 ਕਲੰਡਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ, ਸਰਦਾਰ ਜੱਸਾ ਸਿੰਘ ਰਾਮਗੜੀਆ ਦੇ 300 ਸਾਲਾ ਜਨਮ ਦਿਹਾੜੇ ਤੇ ਜੈਤੋ ਦੇ ਮੋਰਚੇ ਦੇ 100 ਸਾਲਾ ਨੂੰ ਸਮਰਪਿਤ ਕੀਤਾ ਗਿਆ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਗਏ ਇਸ ਕੈਲੰਡਰ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਨਾਲ ਸਬੰਧਤ ਤਸਵੀਰਾਂ ਲਗਾਈਆਂ ਗਈਆਂ ਹਨ।

LEAVE A REPLY

Please enter your comment!
Please enter your name here