ਫਿਲੌਰ(ਰਾਜੇਸ ਜੈਨ- ਭਗਵਾਨ ਭੰਗੂ)ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਸੁਮਿਤ ਉਰਫ ਸ਼ੰਭੂ ਵਾਸੀ ਗੰਨਾ ਪਿੰਡ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਫਿਲੌਰ ਜਗਦੀਸ਼ ਰਾਜ ਤੇ ਥਾਣਾ ਮੁਖੀ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਫਿਲੌਰ ਪੁਲਿਸ ਦੇ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ। ਜਦੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਸੁਮਿਤ ਉਰਫ਼ ਸ਼ੰਭੂ ਵਾਸੀ ਗੰਨਾ ਪਿੰਡ ਦੱਸਿਆ। ਮੁਲਜ਼ਮ ਨੇ ਦੱਸਿਆ ਕਿ ਉਹ ਉਕਤ ਹੈਰੋਇਨ ਸਪਲਾਈ ਕਰਨ ਲਈ ਲੈ ਕੇ ਜਾ ਰਿਹਾ ਸੀ। ਫੜੇ ਗਏ ਵਿਅਕਤੀ ਵਿਰੁੱਧ ਥਾਣਾ ਫਿਲੌਰ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਜਾਰੀ ਹੈ। ਥਾਣਾ ਮੁਖੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਸ਼ੇ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ