Home crime ਬੰਬੀਹਾ ਗੈਂਗ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

ਬੰਬੀਹਾ ਗੈਂਗ ‘ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

57
0

ਬਠਿੰਡਾ-ਰੋਪੜ ‘ਚ 60 ਤੋਂ ਜ਼ਿਆਦਾ ਟਿਕਾਣਿਆਂ ‘ਤੇ ਛਾਪੇਮਾਰੀ

  ਬਠਿੰਡਾ (ਰਾਜੇਸ ਜੈਨ-ਭਗਵਾਨ ਭੰਗੂ) ਮੰਗਲਵਾਰ ਨੂੰ ਬਠਿੰਡਾ ਪੁਲਿਸ ਨੇ ਪੰਜਾਬ ਦੇ ਮਸ਼ਹੂਰ ਗੈਂਗਸਟਰਾਂ ਨਾਲ ਜੁੜੇ ਲੋਕਾਂ ਦੇ ਘਰਾਂ ‘ਚ ਤਲਾਸ਼ੀ ਮੁਹਿੰਮ ਚਲਾਈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਸਰਚ ਆਪਰੇਸ਼ਨ ਦੌਰਾਨ ਘਰਾਂ ਦੀ ਤਲਾਸ਼ੀ ਵੀ ਲਈ ਗਈ। ਐਸਐਸਪੀ ਬਠਿੰਡਾ ਜੇ ਇਨਾਲਚੇਜ਼ੀਅਨ ਖੁਦ ਸਰਚ ਆਪਰੇਸ਼ਨ ਦੀ ਅਗਵਾਈ ਕਰ ਰਹੇ ਸਨ। ਜ਼ਿਲ੍ਹੇ ਦੇ ਸਾਰੇ ਵੱਡੇ ਅਧਿਕਾਰੀ ਅਤੇ ਸਬੰਧਤ ਥਾਣਿਆਂ ਦੀ ਪੁਲਿਸ ਇਸ ਮੁਹਿੰਮ ਵਿੱਚ ਸ਼ਾਮਲ ਹੋਈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਕਈ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ। ਬੰਬੀਹਾ ਤੋਂ ਇਲਾਵਾ ਹੋਰ ਨਾਮੀ ਗਿਰੋਹਾਂ ਨਾਲ ਸਬੰਧਤ ਹਰ ਵੱਡੇ-ਛੋਟੇ ਵਿਅਕਤੀ ਦੇ ਘਰ ਜਾ ਕੇ ਇਹ ਮੁਹਿੰਮ ਚਲਾਈ ਗਈ। ਉੱਥੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਗਈ।

ਐਸਐਸਪੀ ਨੇ ਖੁਦ ਕੁਝ ਲੋਕਾਂ ਦੇ ਘਰ ਜਾ ਕੇ ਚੈਕਿੰਗ ਕੀਤੀ। ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਬੰਬੀਹਾ ਗਰੁੱਪ ‘ਤੇ ਵੱਡੀ ਕਾਰਵਾਈ ਕੀਤੀ ਹੈ। ਅੱਜ ਸਵੇਰ ਤੋਂ ਹੀ ਕਰੀਬ 70 ਟੀਮਾਂ ਨੇ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 60 ਤੋਂ ਵੱਧ ਥਾਵਾਂ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਟਿਕਾਣੇ ਬੰਬੀਹਾ ਗਰੁੱਪ ਦੇ ਕਰੀਬੀਆਂ ਦੇ ਹਨ। ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗਰੁੱਪ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ ਪੂਰੀ ਰਿਪੋਰਟ ਦੇ ਆਧਾਰ ‘ਤੇ ਅਤੇ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਭਰ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਟਿਕਾਣਿਆਂ ‘ਤੇ ਪੂਰੇ ਪੰਜਾਬ ‘ਚ ਨਾਲੋ-ਨਾਲ ਛਾਪੇਮਾਰੀ ਕੀਤੀ ਗਈ। ਬਠਿੰਡਾ ਦੇ ਕਰੀਬ 60 ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਥਾਵਾਂ ’ਤੇ ਕਾਰਵਾਈ ਕਰਕੇ ਹੁਣ ਤੱਕ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ਤੋਂ ਬੰਬੀਹਾ ਗਰੋਹ ਨਾਲ ਸਬੰਧਤ ਇਲੈਕਟ੍ਰਾਨਿਕ ਯੰਤਰ ਅਤੇ ਦਸਤਾਵੇਜ਼ ਵੀ ਪੁਲਿਸ ਨੇ ਜ਼ਬਤ ਕੀਤੇ ਹਨ। ਰੂਪਨਗਰ ਜ਼ਿਲੇ ਦੇ ਮੋਰਿੰਡਾ ਥਾਣੇ ਅਧੀਨ ਪੈਂਦੇ ਪਿੰਡ ਧਨੋਰੀ ‘ਚ ਰੂਪਨਗਰ ਪੁਲਿਸ ਨੇ ਅਚਾਨਕ ਇਕ ਘਰ ‘ਤੇ ਛਾਪਾ ਮਾਰਿਆ। ਐਸਐਸਪੀ ਵਿਵੇਕਸ਼ੀਲ ਸੋਨੀ ਦੀ ਅਗਵਾਈ ਵਿੱਚ ਮੋਰਿੰਡਾ ਦੇ ਐਸਐਚਓ ਹਰਸ਼ ਗੌਤਮ ਅਤੇ ਮੋਰਿੰਡਾ ਦੇ ਐਸਐਚਓ ਗੁਰਪ੍ਰੀਤ ਸਿੰਘ ਦੀ ਟੀਮ ਮੌਕੇ ’ਤੇ ਪਹੁੰਚ ਗਈ ਹੈ। ਪਾਲੀ ਧਨੌਰੀ ਦੇ ਘਰ ਛਾਪਾ ਮਾਰਿਆ ਗਿਆ ਹੈ। ਪਾਲੀ ‘ਤੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ।

LEAVE A REPLY

Please enter your comment!
Please enter your name here