ਜਗਰਾਓਂ, 15 ਫਰਵਰੀ ( ਧਰਮਿੰਦਰ )- ਐਸ.ਸੀ.ਬੀ.ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋਂ ਮੇਲਾ ਰੌਸ਼ਨੀ ਤੇ ਆਉਣ ਵਾਲੀ ਸੰਗਤ ਲਈ ਹਰੇਕ ਸਾਲ ਫ੍ਰੀ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ। ਇਸ ਵਾਰ ਫਰੀ ਮੈਡੀਕਲ ਕੈਂਪ 24 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਹੱਲਾ ਮਾਈ ਜੀਨਾ ਵਿਖੇ ਮੇਲਾ ਰੋਸ਼ਨੀ ’ਤੇ ਆਉਣ ਵਾਲੀ ਸੰਗਤ ਦੀ ਸੇਵਾ ਲਈ ਲਗਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਕੌਂਸਲ ਦੇ ਪ੍ਰਧਾਨ ਦਰਸ਼ਨ ਸਿੰਘ ਦੇਸ਼ ਭਗਤ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਮ੍ਹਾ ਰੌਸ਼ਨ ਸਤਨਾਮ ਸਿੰਘ ਅਮਰੀਕਾ ਵਾਲੇ ਕਰਨਗੇ, ਕੈਂਪ ਦਾ ਉਦਘਾਟਨ ਅਵਤਾਰ ਸਿੰਘ ਬਿੱਲਾ ਪ੍ਰਧਾਨ ਮਜ਼ਦੂਰ ਯੂਨੀਅਨ ਪੰਜਾਬ ਅਤੇ ਮੈਡੀਕਲ ਕੈਂਪ ਦੇ ਮੁੱਖ ਮਹਿਮਾਨ ਮੇਜਰ ਸਿੰਘ ਮੁੱਲਾੰਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਲੁਧਿਆਣਾ ਦਿਹਤੀ ਹੋਣਗੇ।
