ਚੰਡੀਗੜ(ਰਾਜਨ-ਰਾਜੇਸ਼ )ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜੈਤੇਵਾਲੀ, ਜਲੰਧਰ ਵਿਖੇ 25 ਐਮ.ਐਲ.ਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਲਗਭਗ 3.92 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਬੰਬਿਆਂਵਾਲੀ, ਜਲੰਧਰ ਵਿਖੇ 10 ਐਮ.ਐਲ.ਡੀ ਸੀਵਰੇਜ ਟਰੀਟਮੈਂਟ ਪਲਾਂਟ (ਐਸਬੀਆਰ ਤਕਨਾਲੋਜੀ) ਅਤੇ ਮੁੱਖ ਪੰਪਿੰਗ ਸਟੇਸ਼ਨ ਦੇ ਸੰਚਾਲਨ ਅਤੇ ਰੱਖ-ਰਖਾਅ ‘ਤੇ ਲਗਭਗ 2.66 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਦੇ ਵੱਖ-ਵੱਖ ਜ਼ੋਨਾਂ ਦੀਆਂ ਸੀਵਰੇਜ ਲਾਈਨਾਂ ਅਤੇ ਮੈਨਹੋਲਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਨ ‘ਤੇ ਵੀ ਲਗਭਗ 4.29 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ