ਫਾਜਿਲਕਾ, 15 ਫਰਵਰੀ (ਵਿਕਾਸ ਮਠਾੜੂ – ਅਸ਼ਵਨੀ): ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਲਗਾਤਾਰ ਬੱਚਿਆਂ ਦੀ ਉਚੇਰੀ ਵਿਦਿਆ ਅਤੇ ਕੈਰੀਅਰ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੋਜਗਾਰ ਵਿਭਾਗ ਵੱਲੋਂ ਲਗਾਤਾਰ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਉਚੇਰੀ ਸਿਖਿਆ ਉਪਰੰਤ ਕੈਰੀਅਰ ਦੀ ਚੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਅਫਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਵੀ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਤੋਂ ਬਾਅਦ ਉਚੇਰੀ ਸਿਖਿਆ ਅਤੇ ਕੈਰੀਅਰ ਗਾਇਡੈਂਸ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੌੜੀਆਂ ਵਾਲੀ ਵਿਖ਼ੇ ਵਿਦਿਆਰਥੀਆਂ ਨੂੰ ਪੜਾਈ ਉਪਰੰਤ ਕਿਸ ਖੇਤਰ ਵੱਲ ਜਾਣਾ ਹੈ, ਇਸ ਦੀ ਚੋਣ ਸਬੰਧੀ ਵੀ ਜਾਗਰੂਕ ਕੀਤਾ ਗਿਆ।ਇਸ ਸੈਮੀਨਾਰ ਨੂੰ ਸਫਲ ਬਣਾਉਣ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੌੜੀਆਂ ਵਾਲੀ ਦੇ ਪ੍ਰਿੰਸੀਪਲ ਰਾਜੀਵ ਮੱਕੜ ਸਮੇਤ ਸਟਾਫ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।ਇਸ ਮੌਕੇ ਪਲ਼ੇਸਮੇਂਟ ਅਫਸਰ ਰਾਜ ਸਿੰਘ ਵਲੋਂ ਵੀ ਬਚਿਆਂ ਨਾਲ ਕਰਿਅਰ ਸੰਬੰਧੀ ਜਾਣਕਾਰੀ ਕੀਤੀ ਗਈ।