Home Health ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਰਾਏ

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਰਾਏ

44
0

–      ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਸ਼ਹਿਰ ਵਿਖੇ ਬਣੇ ਮੁਹੱਲਾ ਕਲੀਨਿਕ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 15 ਫਰਵਰੀ ( ਬੌਬੀ ਸਹਿਜਲ, ਧਰਮਿੰਦਰ)-ਪੰਜਾਬ ਸਰਕਾਰ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਹਿੰਦ ਸ਼ਹਿਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਨੂੰ ਆਸਾਨੀ ਨਾਲ ਸਿਹਤ ਸਹੂਲਤਾਂ ਉਪਲਬਧ ਹੋ ਰਹੀਆਂ ਹਨ ਅਤੇ ਜਿਹੜੇ ਲੋਕ ਪਹਿਲਾਂ ਆਪਣੇ ਘਰਾਂ ਤੋਂ ਦੂਰ ਜਾਣ ਦੇ ਡਰੋਂ ਹਸਪਤਾਲਾਂ ਅੰਦਰ ਜਾਣ ਤੋਂ ਗੁਰੇਜ ਕਰਦੇ ਸਨ ਉਹ ਹੁਣ ਆਸਾਨੀ ਨਾਲ ਇਨ੍ਹਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਰਹੇ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਜਿਥੇ ਮੁਫਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ।ਵਿਧਾਇਕ ਨੇ ਹੋਰ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ 500 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜੋ ਕਿ ਭਵਿੱਖ ਵਿੱਚ ਹੋਰ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਲੋਕਾਂ ਦੀ ਸੁਵਿਧਾ ਲਈ ਖੋਲ੍ਹੇ ਗਏ ਹਨ ਤਾਂ ਜੋ ਲੋਕ ਆਪਣੇ ਘਰਾਂ ਨੇੜਿਓਂ ਆਪਣੀ ਬਿਮਾਰੀ ਦਾ ਇਲਾਜ ਕਰਵਾ ਕੇ ਚੰਗੀ ਸਿਹਤ ਹਾਸਲ ਕਰ ਸਕਣ। ਉਨ੍ਹਾਂ ਸਰਹਿੰਦ ਸ਼ਹਿਰ ਵਿਖੇ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦੇ ਆਲੇ ਦੁਆਲੇ ਦੀ ਸਾਫ ਸਫਾਈ ਦੀ ਵੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਕਲੀਨਿਕ ਆਮ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਹਨ ਇਸ ਲਈ ਲੋਕ ਇਨ੍ਹਾਂ ਕਲੀਨਿਕਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਦਾ ਖੁਦ ਧਿਆਨ ਰੱਖਣ।ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੀਪਕ ਬਾਤਿਸ਼ ਨੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਹੰਦ ਸ਼ਹਿਰ ਵਾਸੀਆਂ ਵੱਲੋਂ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋ, ਫਤਹਿਗੜ੍ਹ ਸਾਹਿਬ ਦੇ ਐਸਐਮਓ ਡਾ ਹਰਚੰਦ ਸਿੰਘ, ਜ਼ਿਲ੍ਹਾ ਸਕੱਤਰ ਗੌਰਵ ਅਰੋੜਾ, ਅਸੀਸ ਅੱਤ੍ਰੀ, ਮੋਹਿਤ ਸੂਦ, ਬੰਟੀ ਸੈਣੀ, ਮੱਖਣ ਸਿੰਘ ਸਹੋਤਾ, ਸੰਦੀਪ ਵੈਦ, ਗੁਰਪ੍ਰੀਤ ਸਿੰਘ ਕੈੜੇ, ਹਰਮਿੰਦਰ ਸੂਦ, ਸਤਵਿੰਦਰ ਸਿੰਘ ਮਲਕਪੁਰ, ਪਵੇਲ ਹਾਂਡਾ, ਤਰੂਨ ਸ਼ਰਮਾ ,ਪ੍ਰਵੀਨ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।

LEAVE A REPLY

Please enter your comment!
Please enter your name here