ਬਟਾਲਾ, 15 ਫਰਵਰੀ (ਰਾਜਨ ਜੈਨ – ਮੋਹਿਤ ਜੈਨ): ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਉਨਾਂ ਵਲੋ ਦਿੱਤੀਆਂ ਹਦਾਇਤਾਂ ਤਹਿਤ ਹੰਸਲੀ (ਜਲੰਧਰ ਰੋਡ) ਦੇ ਕੰਢੇ ਨਵੀਂ ਬਣੀ ਰੇਲਿੰਗ ਦੇ ਅਧੂਰੇ ਕੰਮ ਨੂੰ ਸ਼ੁਰੂ ਕਰਵਾਇਆ ਗਿਆ।ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲਗਾਤਾਰ ਹਲਕਾ ਵਾਸੀਆਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀ ਮੁਸ਼ਕਿਲਾਂ ਦਾ ਨਿਪਟਾਰਾ ਕਰਦੇ ਹਨ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਬਟਾਲਾ ਸ਼ਹਿਰ ਦੀਆਂ ਵਾਰਡਾਂ ਵਿਚ ਜਾ ਕੇ ਕਰਵਾਏ ਜਾਣ ਵਾਲ ਵਿਕਾਸ ਕੰਮਾਂ ਦੀ ਲੋਕਾਂ ਕੋਲੋਂ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨਾਂ ਕਿਹਾ ਕਿ ਹਲਕੇ ਅੰਦਰ ਪਿਛਲੇ ਕਰੀਬ 11 ਮਹਿਨਿਆਂ ਦੇ ਕਾਰਜਕਾਲ ਦੌਰਾਨ ਉਨਾਂ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ।ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਪੁਰਾਣੀ ਮਾਲ ਮੰਡੀ ਤੋਂ ਹੰਸਲੀ ਪੁਲ ਤੱਕ ਨਵੀਂ ਸੜਕ ਦੀ ਉਸਾਰੀ ਕੀਤੀ ਗਈ। 03 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਬਟਾਲਾ-ਮਹਿਤਾ-ਜਲੰਧਰ ਸੜਕ ਉੱਪਰ ਸੀਵਰੇਜ਼ ਪਾਉਣ ਉਪਰੰਤ ਸੜਕ ਦੀ ਰਿਪੇਅਰ ਕੰਮ ਦੀ ਸ਼ੁਰੂਆਤ ਦਾ ਕੰਮ ਚੱਲ ਰਿਹਾ ਹੈ। ਸ਼ਬਜ਼ੀ ਮੰਡੀ ਬਟਾਲਾ ਵਿਖੇ 1 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈੱਡ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ। ਬਟਾਲਾ ਦੇ ਸੁੰਦਰੀਕਰਨ ਲਈ 05 ਕਰੋੜ ਮੰਜੂਰ ਹੋ ਗਏ ਹਨ, ਜਿਸ ਨਾਲ ਵੱਖ-ਵੱਖ ਵਿਕਾਸ ਕਰਾਜ ਕਰਵਾਏ ਜਾਣਗੇ। 03 ਕਰੋੜ ਰੁਪਏ ਦੀ ਲਾਗਤ ਨਾਲ 132ਕੇਵੀ ਬਟਾਲਾ ਵਿਖੇ 20 ਮੈਗਾਵਾਟ ਦਾ ਟਰਾਂਸਫਰ ਜਲਦ ਲਗਾਇਆ ਜਾ ਰਿਹਾ ਹੈ।ਇਸੇ ਤਰਾਂ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਰਾਜਾਂ ਦੇ ਨੀਂਹ ਪੱਥਰ ਰੱਖੇ ਗਏ ਹਨ ਅਤੇ ਉਨਾਂ ਵਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਲਗਾਤਾਰ ਕੀਤਾ ਜਾਂਦਾ ਹੈ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
