ਫਰੀਦਕੋਟ 15 ਫਰਵਰੀ (ਰਾਜੇਸ਼ ਜੈਨ): ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ ਬਣੀ ਜਿਲ੍ਹਾ ਲਾਇਬ੍ਰੇਰੀ ਤੇ 38.50 ਲੱਖ ਰੁਪਏ ਖਰਚ ਕੇ ਇਸ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਲਾਇਬ੍ਰੇਰੀ ਦਾ ਦੌਰਾ ਕਰਕੇ ਲਾਇਬ੍ਰੇਰੀ ਵਿੱਚ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਬਣਾਈ ਗਈ ਯੋਜਨਾ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਐਸ.ਡੀ.ਐਮ. ਮੈਡਮ ਫਰੀਦਕੋਟ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
