ਸ੍ਰੀ ਅਨੰਦਪੁਰ ਸਾਹਿਬ, ( ਲਿਕੇਸ਼ ਸ਼ਰਮਾਂ)-: ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ-ਮਹੱਲਾ ਦੌਰਾਨ ਗੁਰਦੁਆਰਾ ਸ੍ਰੀ ਸ਼ਹੀਦੀ ਬਾਗ ਸਿੰਘ ਦੇ ਸਰੋਵਰ ਵਿੱਚ ਨਹਾਉਂਦੇ ਸਮੇਂ ਇਕ ਸ਼ਰਧਾਲੂ ਦੀ ਡੁੱਬ ਜਾਣ ਕਾਰਨ ਮੌਤ ਹੋ ਗਈ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।ਹਾਸਲ ਜਾਣਕਾਰੀ ਅਨੁਸਾਰ ਸ਼ਰਧਾਲੂ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਕੀਤੋਂ ਹਰੀ ਕੇ ਪੱਤਣ ਜ਼ਿਲ੍ਹਾ ਤਰਨਤਾਰਨ ਗੁਰਦੁਆਰਾ ਸ੍ਰੀ ਸ਼ਹੀਦੀ ਬਾਗ ਦੇ ਸਰੋਵਰ ਵਿੱਚ ਇਸ਼ਨਾਨ ਕਰ ਰਿਹਾ ਸੀ।ਇਸ ਦੌਰਾਨ ਅਚਾਨਕ ਡੂੰਘੇ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਬਾਹਰ ਕੱਢ ਕੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ।ਜਿਥੇ ਡਾਕਟਰਾਂ ਨੇ ਕਮਲਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵੱਲੋਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।