“ਸੀ-ਪਾਈਟ ਡੇਰਾ ਬਾਬਾ ਨਾਨਕ ਵੱਲੋਂ ਭਰਤੀ ਹੋਣ ਦੇ ਚਾਹਵਾਨ ਯੋਗ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਸਿਖਲਾਈ”
ਗੁਰਦਾਸਪੁਰ,16 ਫਰਵਰੀ (ਭਗਵਾਨ ਭੰਗੂ-ਲਿਕੇਸ਼ ਸ਼ਰਮਾ): ਸਰਕਾਰ ਵਲੋਂ ਨੌਜਵਾਨਾਂ ਲਈ ਭਾਰਤੀ ਫ਼ੌਜ ਵਿੱਚ ਵੱਖ-ਵੱਖ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਚਾਹਵਾਨ ਨੌਜਵਾਨ ਜੋ ਕਿ ਆਰਮੀ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਅਗਨੀਪਥ ਸਕੀਮ ਤਹਿਤ ਅਗਨੀਵੀਰ ਦੀ ਭਰਤੀ ਲਈ www.joinindianarmy.nic.in ਵੈਬਸਾਈਟ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਆਰਮੀ ਵਿੱਚ ਭਰਤੀ ਹੋਣ ਲਈ ਰਜਿਸਟ੍ਰੇਸ਼ਨ ਕਰਨ ਦੀ ਮਿਤੀ 16 ਫਰਵਰੀ 2023 ਤੋਂ ਲੈ ਕੇ 15 ਮਾਰਚ 2023 ਤੱਕ ਹੈ ਅਤੇ ਅਗਨੀਵੀਰ ਦੀ ਰੀਕਰਿਊਟਮੈਂਟ ਲਈ 2 ਫੇਸ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਫੇਸ ਵਿੱਚ ਭਰਤੀ ਲਈ ਆਨ ਲਾਈਨ ਕੰਪਿਊਟਰ ਬੇਸਡ ਪ੍ਰੀਖਿਆ ਜੋ ਕਿ 17 ਮਾਰਚ 2023 ਨੂੰ ਲਈ ਜਾਵੇਗੀ ਅਤੇ ਦੂਜੇ ਫੇਸ ਵਿੱਚ ਫਿਜੀਕਲ ਟੈਸਟ (ਰਿਕਰਿਊਟਮੈਂਟ ਰੈਲੀ) ਹੋਵੇਗਾ।ਉਹਨਾਂ ਨੇ ਅੱਗੇ ਦੱਸਿਆ ਕਿ ਅਗਨੀਵੀਰ ਦੀ ਭਰਤੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਮੁਫ਼ਤ ਟ੍ਰੇਨਿੰਗ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਉਹ ਨੌਜਵਾਨ ਜੋ ਕਿ ਆਉਣ ਵਾਲੇ ਸਮੇਂ ਵਿੱਚ ਫੌਜ/ਪੈਰਾਮਿਲੀਟਰੀ ਫੋਰਸਿਸ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਟ੍ਰੇਨਿੰਗ ਲੈਣ ਲਈ ਸਕਰੀਨਿੰਗ ਟੈਸਟ ਵਾਸਤੇ ਨਵਜੋਧ ਸਿੰਘ ਕੈਂਪ ਇੰਚਾਰਜ ਸੀ-ਪਾਈਟ ਡੇਰਾ ਬਾਬਾ ਨਾਨਕ ਨਾਲ ਸਪੰਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਆਰਮੀ ਵਿੱਚ ਜੀ.ਡੀ. ਭਰਤੀ ਦੇਖਣਾ ਚਾਹੁੰਦੇ ਹਨ, ਉਹਨਾਂ ਦੀ ਉਮਰ 17.5 ਸਾਲ ਤੋਂ ਲੈ ਕੇ 21 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਜੋ ਕਿ ਵੱਖ-ਵੱਖ ਅਸਾਮੀਆਂ ਲਈ ਵੱਖ-ਵੱਖ ਦਰਸਾਈਆਂ ਗਈਆਂ ਹਨ, ਜਿਵੇਂ ਕਿ ਅਗਨੀਵੀਰ (ਟੈਕਨੀਕਲ) ਲਈ ਬਾਰਵੀ 50 ਫੀਸਦੀ ਨੰਬਰਾਂ ਨਾਲ ਅਤੇ ਅਗਨੀਵੀਰ (ਜਨਰਲ) ਲਈ 10ਵੀਂ 45 ਫੀਸਦੀ ਨੰਬਰਾਂ ਨਾਲ ਪਾਸ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਕੇਵਲ ਉਸ ਨੂੰ ਹੀ ਦਿੱਤੀ ਜਾਵੇਗੀ ਜੋ ਭਰਤੀ ਲਈ ਲੋੜੀਦੀਆਂ ਯੋਗਤਾ ਅਤੇ ਸਰੀਰਿਕ ਯੋਗਤਾਵਾਂ ਨੂੰ ਪੂਰੀਆਂ ਕਰਦਾ ਹੋਵੇਗਾ। ਟ੍ਰੇਨਿੰਗ ਦੌਰਾਨ ਸਿਖਿਆਰਥੀ ਨੂੰ ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ ਅਤੇ ਟ੍ਰੇਨਿੰਗ ਲਈ ਕੋਈ ਵੀ ਫੀਸ ਚਾਰਜ ਨਹੀਂ ਕੀਤੀ ਜਾਵੇਗੀ। ਇਸ ਟ੍ਰੇਨਿੰਗ ਲਈ ਸੀਮਿਤ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਨਵਜੋਧ ਸਿੰਘ ਕੈਂਪ ਇੰਚਾਰਜ ਸੀ-ਪਾਈਟ ਡੇਰਾ ਬਾਬਾ ਨਾਨਕ ਨਾਲ ਊਹਨਾਂ ਦੇ ਮੋਬਾਇਲ ਨੰਬਰ 97818-91928 ਸਪੰਰਕ ਕੀਤਾ ਜਾ ਸਕਦਾ ਹੈ।
