ਲੁਧਿਆਣਾ (ਰਾਜੇਸ-ਰਾਜਨ) ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਖੂਨਦਾਨ ਸਮਾਜ ਅਤੇ ਮਾਨਵਤਾ ਦੀ ਇੱਕ ਮਹਾਨ ਸੇਵਾ ਹੈ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ।
ਸਥਾਨਕ ਨਵੀਂ ਦਾਣਾ ਮੰਡੀ ਵਿਖੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਖੂਨਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਮੇਸ਼ਾ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਅਤੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਪਿੱਛੇ ਨਹੀਂ ਰਹਿਣਾ ਚਾਹੀਦਾ, ਜੋ ਕਿ ਮਨੁੱਖਤਾ ਦੀ ਸੱਚੀ ਸੇਵਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ, ਜੋ ਕਿ ਸਿਹਤਮੰਦ ਬਲੱਡ ਬੈਂਕ ਬਣਾਉਣ ਲਈ ਬੇਹੱਦ ਜ਼ਰੂਰੀ ਹੈ।
ਕੈਬਨਿਟ ਮੰਤਰੀ ਵਲੋਂ ਨੌਜਵਾਨਾਂ ਨੂੰ ਹਸਪਤਾਲਾਂ ਵਿੱਚ ਲੋੜੀਂਦੇ ਖੂਨ ਦੇ ਸਟਾਕ ਨੂੰ ਯਕੀਨੀ ਬਣਾਉਣ ਲਈ ਆਪਣੇ ਸਾਥੀਆਂ ਨੂੰ ਨਿਯਮਤ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ ਕੈਬਨਿਟ ਮੰਤਰੀ ਵਲੋਂ ਕੈਂਪ ਵਿੱਚ ਖੂਨ ਦੇਣ ਵਾਲੇ ਦਾਨੀ ਸੱਜਣਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਨੇਕ ਕਾਰਜਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ, ਜੀਵਨ ਸਿੰਘ ਸੰਗੋਵਾਲ ਆਦਿ ਨੇ ਵੀ ਸੰਬੋਧਨ ਕੀਤਾ।