ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਹਦੇ 26 ਸਾਥੀਆਂ ਖਿਲਾਫ਼ ਅਜਨਾਲਾ ਪੁਲਿਸ ਦੇ ਵਲੋਂ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਨੂੰ ਦਿੱਤੇ ਬਿਆਨਾਂ ਵਿਚ ਵਰਿੰਦਰ ਸਿੰਘ ਨਾਂਅ ਦੇ ਨੌਜਵਾਨ ਨੇ ਦੋਸ਼ ਲਗਾਏ ਹਨ ਕਿ, ਉਹ ਲੰਘੇ ਦਿਨੀਂ ਮਦਮੀ ਟਕਸਾਲ ਅਜਨਾਲਾ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ, ਉਦੋਂ ਹੀ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸਨੂੰ ਆਪਣੀਆਂ ਗਲਾਂ ਚ ਫਸਾ ਕੇ ਅਜਨਾਲਾ ਤੋਂ ਅਗਵਾ ਕਰਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ।
ਜਿਥੇ ਉਸ ਦੇ ਨਾਲ ਅਮ੍ਰਿਤਪਾਲ ਅਤੇ ਉਹਦੇ ਸਾਥੀਆਂ ਨੇ ਕੁੱਟਮਾਰ ਕੀਤੀ ਅਤੇ ਗਾਲਾਂ ਕੱਢੀਆਂ। ਵਰਿੰਦਰ ਸਿੰਘ ਦਾ ਕਹਿਣਾ ਹੈ ਕਿ, ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ ਜਿਸ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ।
ਜਿਸ ਦੀ ਸਜ਼ਾ ਉਸਨੂੰ ਇਹ ਮਿਲੀ ਕਿ ਉਸਦੀ ਬੁਰੀ ਤਰੀਕੇ ਨਾਲ ਕੁੱਟ ਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਵਰਿੰਦਰ ਦੇ ਬਿਆਨਾਂ ਦੇ ਆਧਾਰ ਤੇ ਅਮ੍ਰਿਤਪਾਲ ਅਤੇ 26 ਹੋਰਨਾਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।