ਬਰਨਾਲਾ,(ਲਿਕੇਸ਼ ਸ਼ਰਮਾ – ਅਸ਼ਵਨੀ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋੰ ਅੰਡਰਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਬੀ.ਬੀ.ਐੱਸ.ਤੇਜੀ,ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਦੌਰਾਨ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ, ਸੰਦੀਪ ਕੁਮਾਰ ਮਲਿਕ ਜ਼ਿਲ੍ਹਾ ਪੁਲਿਸ ਮੁਖੀ,ਗੁਰਬੀਰ ਸਿੰਘ ਮਾਨਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ,ਗਗਨਦੀਪ ਭਾਰਦਵਾਜ ਜ਼ਿਲ੍ਹਾ ਅਟਾਰਨੀ ਬਰਨਾਲਾ ਅਤੇ ਕੁਲਵਿੰਦਰ ਸਿੰਘ ਸੁਪਰਡੰਟ ਜ਼ਿਲ੍ਹਾ ਜੇਲ੍ਹ ਬਰਨਾਲਾ ਸ਼ਾਮਲ ਸਨ।ਮੀਟਿੰਗ ਦੌਰਾਨ ਵਿਚਾਰ ਅਧੀਨ ਕੇਸਾਂ ਦੀ ਸੂਚੀ ਜੇਲ੍ਹ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਬਰਨਾਲਾ ਵੱਲੋਂ ਪੇਸ਼ ਕੀਤੀ ਗਈ। ਜੱਜ ਸਾਹਿਬਾਨ ਨੇ ਵਿਚਾਰ ਅਧੀਨ ਕੇਸਾਂ ਦੀ ਸਮੀਖਿਆ ਕੀਤੀ ਤੇ ਵੱਖ ਵੱਖ ਤਰ੍ਹਾਂ ਦੇ ਛੋਟੇ ਕੇਸਾਂ ਵਿੱਚ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਨੂੰ ਜਲਦੀ ਨਿਆਂ ਸਬੰਧੀ ਚਰਚਾ ਕੀਤੀ।ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਬਰਨਾਲਾ ਗੁਰਬੀਰ ਸਿੰਘ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਕੈਂਪ ਕੋਰਟ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਛੋਟੇ ਕੇਸਾਂ ਵਿੱਚ ਬੰਦ ਵਿਅਕਤੀਆਂ ਦੇ ਕੇਸਾਂ ਦਾ ਨਿਪਟਾਰਾ ਜਲਦੀ ਕੀਤਾ ਜਾ ਸਕੇ।
