Home ਪਰਸਾਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗੈਲਰੀ ’ਚ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਤਸਵੀਰ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗੈਲਰੀ ’ਚ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਤਸਵੀਰ ਲਗਾਈ

47
0


ਬਰਨਾਲਾ,(ਬੋਬੀ ਸਹਿਜਲ – ਧਰਮਿੰਦਰ): ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਦੀ ਸਥਾਪਿਤ ਗੈਲਰੀ ’ਚ ਅੱਜ ਸ਼ਹੀਦ ਸੇਵਾ ਸਿੰੰਘ ਠੀਕਰੀਵਾਲਾ ਦੀ ਤਸਵੀਰ ਲਗਾਈ ਗਈ।ਇਸ ਗੈਲਰੀ ’ਚ ਹੁਣ ਤੱਕ ਕਰੀਬ 65 ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਦੇ ਸੰਘਰਸ਼ ਤੋਂ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਇਆ ਜਾ ਸਕੇ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਰਜਾ ਮੰਡਲ ਲਹਿਰ ਦੇ ਮੋਢੀ ਅਮਰ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਦੀ ਤਸਵੀਰ ਗੈਲਰੀ ਵਿੱਚ ਲਾਉਂਦਿਆਂ ਦੇਸ਼ ਭਗਤ ਲਹਿਰ ਦੇ ਆਗੂ ਨਵਤੇਜ ਸਿੱਘ ਭੱਠਲ, ਨਰਿੰਦਰ ਸਿੰਘ ਕਲਾਲਾਂ, ਬਲਵਿੰਦਰ ਸਿੰਘ ਠੀਕਰੀਵਾਲ, ਜਸਵੀਰ ਸਿੰਘ ਠੀਕਰੀਵਾਲ ਤੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਦੇਸ਼ ਭਗਤਾਂ ਦੀ ਕੁਰਬਾਨੀ ਦਾ ਇਤਿਹਾਸ ਸਾਂਭਣ ਹਿੱਤ ਗੈਲਰੀ ਦਾ ਪ੍ਰਬੰਧ ਕੀਤਾ ਹੈ ਅਤੇ ਵਿਸ਼ਵਾਸ ਦਿਵਾਇਆ ਕਿ ਆਜ਼ਾਦੀ ਘੁਲਾਟੀਆਂ ਪਰਿਵਾਰਾਂ ਦੇ ਵਾਰਸਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ।ਇਸ ਮੌਕੇ ਮਨਜਿੰਦਰ ਸਿੰਘ ਸੰਧੂ ਪੱਤੀ ਬਰਨਾਲਾ,ਨੰਦਨ ਜੋਸ਼ੀ ਬਰਨਾਲਾ, ਨਛੱਤਰ ਸਿੰਘ ਕੈਰੇ, ਰਕਸ਼ਾ ਦੇਵੀ, ਪਵਨ ਮੱਕੜ ਤੇ ਜਗਮੀਤ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here