“ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੱਭਿਆਚਾਰ ਤੇ ਕਲਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ”
ਬਟਾਲਾ, 17 ਫਰਵਰੀ (ਰਾਜੇਸ਼ ਜੈਨ – ਰਾਜਨ ਜੈਨ): ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਮੈਂਬਰਾਂ ਨਾਲ ਵੈਬਕਸ ਆਨਲਾਈਨ ਮੀਟਿੰਗ ਕੀਤੀ ਗਈ।ਇਸ ਮੌਕੇ Dr Shayari Bhandari SDM Batala, ਅਮਨਪ੍ਰੀਤ ਕੋਰ ਐਸ.ਡੀ.ਐਮ ਗੁਰਦਾਸਪੁਰ,ਸਚਿਨ ਪਾਠਕ ਸਹਾਇਕ ਕਮਿਸ਼ਨਰ (ਜ),ਤੇਜਿੰਦਰਪਾਲ ਸਿੰਘ ਸੰਧੂ ਜਨਰਲ ਸਕੱਤਰ ਜਿਲਾ ਹੈਰੀਟੇਜ ਸੁਸਾਇਟੀ, ਡਾ. ਰਵਿੰਦਰ ਸਿੰਘ,ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਅਤੇ ਸੁਸਾਇਟੀ ਦੇ ਮੈਂਬਰ ਮੋਜੂਦ ਸਨ।ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਟਾਲਾ ਦੇ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਤਹਿਤ ਅਪ੍ਰੈਲ ਮਹੀਨੇ ਤੇ 6 ਮਈ 2023 ਨੂੰ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਦੇ ਸਬੰਧ ਵਿੱਚ ਸਮਾਗਮ ਕਰਵਏ ਜਾਣਗੇ। ਇਸ ਸਬੰਧੀ ਉਨਾਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਮੈਂਬਰਾਂ ਨੂੰ ਉਪਰੋਕਤ ਦੋਨਾਂ ਪ੍ਰੋਗਰਾਮਾਂ ਦੀ ਰੂਪਰੇਖਾ ਉਲੀਕਣ ਲਈ ਕਿਹਾ।ਇਸਦੇ ਨਾਲ ਹੀ ਉਨਾਂ 25 ਜਨਵਰੀ 2023 ਨੂੰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਕਰਵਾਏ ਪਹਿਲੇ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਸਬੰਧੀ ਅਤੇ 11 ਫਰਵਰੀ ਨੂੰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਕਰਵਾਏ ਗਏ ‘ਵਿਰਸਾ ਉਤਸ਼ਵ ਗੁਦਾਸਪੁਰ -2023’ ਸਮਾਗਮ ਸਬੰਧੀ ਸੁਸਾਇਟੀ ਮੈਂਬਰਾਂ ਕੋਲੋ ਫੀਡਬੈਕ ਹਾਸਲ ਕੀਤੀ ਤਾਂ ਜੋ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਕਰਵਾਇਆ ਜਾ ਸਕੇ।ਇਸੇ ਮੌਕੇ ਡਿਪਟੀ ਕਮਿਸ਼ਨਰ ਵਲੋਂ ‘ਕਾਫੀ ਟੇਬਲ ਬੁੱਕਲੈੱਟ’ ਦੇ ਸਬੰਧ ਵਿਚ ਸੁਸਾਇਟੀ ਦੇ ਮੈਂਬਰਾਂ ਨੂੰ ਕੀਤੇ ਜਾ ਰਹੇ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਣ ਲਈ ਕਿਹਾ ਤਾਂ ਜੋ ਇਸ ਨੂੰ ਜਲਦ ਤੋਂ ਜਲਦ ਰਿਲੀਜ਼ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੱਭਿਆਚਾਰ ਤੇ ਕਲਾ ਨੂੰ ਪ੍ਰਫੁੱਲਿਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰਦਾਸਪੁਰ ਜ਼ਿਲੇ ਦੇ ਅਮੀਰ ਵਿਰਸੇ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ ਤਾਂ ਜੋ ਨੋਜਵਾਨ ਪੀੜ੍ਹੀ ਨੂੰ ਇਸ ਨਾਲ ਵੱਧ ਤੋਂ ਵੱਧ ਜੋੜਿਆ ਜਾ ਸਕੇ।