Home Political “ਮੇਰਾ ਸ਼ਹਿਰ ਮੇਰਾ ਮਾਣ” ਪ੍ਰੋਗਰਾਮ ਤਹਿਤ ਸ਼ਰਹਿੰਦ ਸ਼ਹਿਰ ਦੇ ਵਾਰਡ ਨੰਬਰ 4...

“ਮੇਰਾ ਸ਼ਹਿਰ ਮੇਰਾ ਮਾਣ” ਪ੍ਰੋਗਰਾਮ ਤਹਿਤ ਸ਼ਰਹਿੰਦ ਸ਼ਹਿਰ ਦੇ ਵਾਰਡ ਨੰਬਰ 4 ਦੀ ਕੀਤੀ ਗਈ ਸਫਾਈ

53
0

ਫ਼ਤਹਿਗੜ੍ਹ ਸਾਹਿਬ, 17 ਫਰਵਰੀ ( ਰਾਜਨ ਜੈਨ)-“ਮੇਰਾ ਸ਼ਹਿਰ ਮੇਰਾ ਮਾਣ” ਪ੍ਰੋਗਰਾਮ ਤਹਿਤ ਸਰਹਿੰਦ ਸ਼ਹਿਰ ਦੇ  ਵਾਰਡ ਨੰ.04, ਬ੍ਰਾਹਮਣਮਾਜਰਾ ਦੀ ਸਫਾਈ ਕੀਤੀ ਗਈ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਫਾਈ ਮੁਹਿੰਮ ਵਿੱਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਕੰਵਰਬੀਰ ਸਿੰਘ ਰਾਏ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ,ਅਤੇ ਨਾਇਬ ਤਹਿਸੀਲਦਾਰ ਰੁਪਿੰਦਰ ਕੌਰ ਅਤੇ ਕਾਰਜਸਾਧਕ ਅਫਸਰ ਗੁਰਬਖਸ਼ੀਸ਼ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸ਼ਹਿਰ ਵਿੱਚ ਹਰ ਸ਼ੁੱਕਰਵਾਰ ਨੂੰ ਇੱਕ ਵਾਰਡ ਦੀ ਚੋਣ ਕੀਤੀ ਜਾਵੇਗੀ ਅਤੇ ਲੋੜੀਂਦੀਆਂ ਗਤੀਵਿਧੀਆਂ ਜਿਵੇਂ ਕਿ ਕੂੜਾ-ਕਰਕਟ ਦੇ ਕਮਜ਼ੋਰ ਪੁਆਇੰਟਾਂ ਨੂੰ ਖਤਮ ਕਰਨਾ, ਜਨਤਕ ਪਖਾਨਿਆਂ ਦੀ ਸਫ਼ਾਈ, ਸੀਵਰੇਜ/ਮੈਨਹੋਲਾਂ ਦੀ ਸਫ਼ਾਈ, ਪਾਰਕਾਂ ਦੀ ਸਫ਼ਾਈ, ਦਰੱਖਤਾਂ ਦੀ ਛਾਂਟੀ, ਨੁਕਸਦਾਰਾਂ ਦੀ ਮੁਰੰਮਤ/ਬਦਲ ਕਰਨਾ। ਸਟਰੀਟ ਲਾਈਟ ਪੁਆਇੰਟ, ਟੋਇਆਂ ਦੀ ਮੁਰੰਮਤ ਆਦਿ ਦਾ ਕੰਮ ਕੀਤਾ ਜਾਵੇਗਾ।

ਇਸ ਮੌਕੇ ਲੋਕਾਂ ਨੂੰ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਪਲਾਸਟਿਕ ਦੀ ਥਾਂ ਕੱਪੜੇ, ਜੂਟ ਅਤੇ ਪੇਪਰ ਦੇ ਬਣੇ ਥੈਲਿਆਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ ਅਤੇ ਜੂਟ ਦੇ ਬੈਗ ਵੰਡੇ ਗਏ।  ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਰੱਖਣ ਵਿੱਚ ਸਹਿਯੋਗ ਕਰਨ।ਇਸ ਮੌਕੇ ਅਸ਼ੀਸ਼ ਅੱਤਰੀ,ਰਾਹੁਲ ਸ਼ਰਮਾਂ, ਸੁਨੀਲ ਕੁਮਾਰ, ਬਲਵੀਰ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਸੱਜਣ ਹਾਜਰ ਸਨ।

LEAVE A REPLY

Please enter your comment!
Please enter your name here