Home crime ਬੋਰਡ ਦੀਆਂ ਪ੍ਰੀਖਿਆਵਾਂ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਧਾਰਾ 144 ਲਾਗੂ

ਬੋਰਡ ਦੀਆਂ ਪ੍ਰੀਖਿਆਵਾਂ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਦੁਆਲੇ ਧਾਰਾ 144 ਲਾਗੂ

52
0

ਮੋਗਾ, 17 ਫਰਵਰੀ ( ਅਸ਼ਵਨੀ) -ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਰਾਜ ਵਿੱਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਫਰਵਰੀ/ਮਾਰਚ-2023 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 20 ਫਰਵਰੀ, 2023 ਤੋਂ 20 ਅਪ੍ਰੈਲ 2023 ਤੱਕ ਸਵੇਰ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵੱਲੋਂ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਤਾਂ ਜੋ ਅਜਿਹੀ ਕੋਈ ਅਣ ਸੁਖਾਵੀਂ ਘਟਨਾ ਨਾ ਵਾਪਰੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਦੱਸਿਆ ਕਿ ਉਕਤ ਦੇ ਮੱਦੇਨਜ਼ਰ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋੲੈ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 20 ਫਰਵਰੀ ਤੋਂ 20 ਅਪ੍ਰੈਲ, 2023 ਤੱਕ ਲਾਗੂ ਰਹਿਣਗੇ।ਇੱਥੇ ਇਹ ਵੀ ਜਿਕਰਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਕੁੱਲ 112 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

LEAVE A REPLY

Please enter your comment!
Please enter your name here