Home Chandigrah ਨਾਂ ਮੈਂ ਕੋਈ ਝੂਠ ਬੋਲਿਆ..?ਆਪ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਵਾਰ ਸ਼ਲਾਘਾਯੋਗ

ਨਾਂ ਮੈਂ ਕੋਈ ਝੂਠ ਬੋਲਿਆ..?
ਆਪ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਵਾਰ ਸ਼ਲਾਘਾਯੋਗ

63
0

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਦੇ ਖਿਲਾਫ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ। ਖੁਦ ਆਪਣੀ ਹੀ ਸਰਕਾਰ ਦ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਉਨ੍ਹਾਂ ਦੇ ਸਮਰਥਕਾਂ ਤੱਕ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਪਹਿਲਾਂ ਸਰਕਾਰ ਦੇ ਸੇਹਕਤ ਮੰਤਰੀ ਰਹੇ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੇ ਗਿਰਫੱਤਾਰ ਕੀਤਾ ਗਿਆ। ਉਸਤੋਂ ਬਾਅਦ ਫੌਜਾ ਸਿੰਘ ਸਰਾਰੀ ਖਿਲਾਫ ਭ੍ਰਿਸ਼ਟਾਚਾਰ ਦੀ ਚਿੰਗਾਰੀ ਸੁਲਘੀ ਤਾਂ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਇਸਤੀਫਾ ਦੇਣਾ ਪਿਆ ਅਤੇ ਹੁਣ ਬਠਿੰਡਾ ਦੇਹਤੀ ਕੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਨਜ਼ਦੀਕੀ ਰਿਸ਼ਮ ਗਰਗ ਨੂੰ ਵਿਜਿਲੇਂਸ ਵਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀ ਗਿਰਫਤਾਰ ਕੀਤਾ ਗਿਆ। ਭਾਵੇਂ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ਨੂੰ ਲੈ ਸਰਕਾਰ ਦੇ ਖਿਲਾਫ ਮੋਰਚਾ ਖੋਲਿ੍ਹਆ ਹੋਇਆ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਟਘਰੇ ਵਿਚ ਖੜਾ ਕੀਤਾ ਜਾ ਰਿਹਾ ਹੈ ਪਰ ਇੱਥੇ ਵੱਡਾ ਸਵਾਲ ਇਹ ਹੈ ਕਿ ਹੁਣ ਤੱਕ ਪੰਜਾਬ ਵਿਚ ਵਾਰੋ ਵਾਰੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਸੱਤਾ ਦਾ ਸੁੱਖ ਭੋਗਦੀਆਂ ਰਹੀਆਂ ਹਨ। ਅਕਾਲੀ ਦਲ-ਭਾਜਪਾ ਸਰਕਾਰ ਦੇ ਸਮੇਂ ਅਤੇ ਕਾਂਗਰਸ ਦੀ ਸਰਕਾਰ ਦੇ ਸਮੇਂ ਅਕਸਰ ਹੀ ਵਿਧਾਇਕਾਂ, ਮੰਤਰੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ, ਸਮਰਥਕਾਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਰਹੇ ਹਨ। ਪਰ ਕਿਸੇ ਵੀ ਸਰਕਾਰ ਵਲੋਂ ਆਪਣੀ ਹੀ ਪਾਰਟੀ ਦੇ ਨੇਤਾਵਾਂ ਦੇ ਖਿਲਾਫ ਜਾਂ ਉਨ੍ਹਾਂ ਦੇ ਸਮਰਥਕਾਂ ਖਿਲਾਫ ਕਾਰਵਾਈ ਕਰਨ ਦੀ ਹਿੰਮਤ ਨਹੀਂ ਦਿਖਾਈ ਗਈ। ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੀ ਹੀ ਸਰਕਾਰ ਦੇ ਵਿਚ ਮੰਤਰੀ, ਵਿਧਾਇਕਾਂ ਅਤੇ ਉਨ੍ਹਾਂ ਦੇ ਸਮਰਥਕਾਂ ਖਿਲਾਫ ਭ੍ਰਿਸ਼ਟਾਚਾਰ ਨੂੰ ਲੈ ਕੇ ਸਖਤ ਤੇਵਰ ਦਿਖਾਏ ਜਾਂਦੇ ਗਨ ਤਾਂ ਸਰਕਾਰ ਦੀ ਇਸ ਕਾਰਵਾਈ ਦੀ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਰਾਹਨਾ ਕਰਨੀ ਚਾਹੀਦੀ ਹੈ ਨਿੰਦਾ ਕਰਨੀ ਚਾਹੀਦੀ ਹੈ। ਬਠਿੰਡਾ ਵਿਧਾਇਕ ਦੇ ਨਜ਼ਦੀਕੀ ਨੂੰ ਗਿਰਫਤਾਰ ਕਰਨ ਮੌਕੇ ਵਿਧਾਇਕ ਨੂੰ ਉਸਦੇ ਸਾਹਮਣੇ ਬਿਠਾ ਕੇ ਪੁੱਛ ਗਿਛ ਕੀਤੀ ਗਈ ਹੈ। ਹੁਣ ਇਸ ਮਾਮਲੇ ਵਿਚ ਅਗਲੀ ਕਾਰਵਾਈ ਦਾ ਸਭ ਨੂੰ ਇੰਤਜਾਰ ਕਰਨਾ ਚਾਹੀਦਾ ਹੈ। ਤੁਹਾਨੂੰ ਯਾਦ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਖਿਲਾਫ ਜਦੋਂ ਪਾਰਟੀ ਅੰਦਰ ਹੀ ਉਨ੍ਹਾਂ ਖਿਲਾਫ ਬਗਾਵਤ ਦੀ ਚਿਣੰਗ ਸੁਲਘੀ ਸੀ ਤਾਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਅਤੇ ਵਿਧਾਇਕਾਂ ਨੂੰ ਇਹ ਕਹਿ ਕੇ ਘੁੜਕੀ ਦਿਤੀ ਸੀ ਕਿ ਉਨ੍ਹਾਂ ਸਭ ਦਾ ਕਾਲਾ ਚਿੱਠਾ ਉਨ੍ਹਾਂ ਦੇ ਪਾਸ ਹੈ। ਕੈਪਟਨ ਦੀ ਘੁੜਕੀ ਤੋਂ ਬਾਅਦ ਅਚਾਨਕ ਇਕ ਦਮ ਸਭ ਸ਼ਾਂਤ ਹੋ ਗਿਆ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤਾ ਗਿਆ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਕਾਂਗਰਸ ਪਾਰਟੀ ਦੀ ਬਦਨਾਮੀ ਦੇ ਡਰ ਤੋਂ ਵਿਧਾਇਕਾਂ ਅਤੇ ਮੰਤਰੀਆਂ ਦੇ ਕਾਲੇ ਚਿੱਠੇ ਜਨਤਕ ਨਹੀਂ ਸਨ ਕੀਤੇ। ਇਹ ਉਨ੍ਹਾਂ ਦੀ ਸਭ ਤੋਂ ਵੱਡੀ ਗਲਤੀ ਸੀ ਅਤੇ ਪੰਜਾਬ ਨਿਵਾਸੀਆਂ ਦੇ ਨਾਲ ਉਨ੍ਹਾਂ ਵਲੋਂ ਕੀਤਾ ਗਿਆ ਧੋਖਾ ਸੀ। ਜਿਸ ਵਿਚ ਬਤੌਰ ਮੁੱਖ ਮੰਤਰੀ ਹੁੰਦੇ ਹੋਏ ਉਨ੍ਹਾਂ ਨੂੰ ਆਪਣੇ ਮੰਤਰੀ ਮੰਡਲ ਅਤੇ ਸਰਕਾਰ ਦੇ ਨੁਮਾਇੰਦਿਆਂ ਵਲੋਂ ਕੀਤੀ ਜਾਂਦੀ ਲੁੱਟ ਦਾ ਪਤਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਕੋਈ ਕਾਰਵਾਈ ਕਰਨ ਦੀ ਬਜਾਏ ਪੰਜਾਬ ਨਿਵਾਸੀਆਂ ਦੀ ਲੁੱਟ ਜਾਰੀ ਰੱਖਣ ਦੀ ਖੁੱਲ੍ਹ ਦਿਤੀ। ਜਦੋਂ ਕੈਪਟਨ ਸਾਹਿਬ ਕਾਂਗਰਸ ਨੂੰ ਛੱਡ ਗਏ ਸੀ ਤਾਂ ਉਦੋਂ ਪੰਜਾਬ ਨਿਵਾਸੀਆ ਨੂੰ ਆਸ ਸੀ ਕਿ ਉਹ ਹੁਣ ਭ੍ਰਿਸ਼ਟਾਚਾਰੀਆਂ ਦਾ ਕੱਚਾ ਚਿੱਠਾ ਜੋ ਉਨ੍ਹਾਂ ਪਾਸ ਹੇੈ ਉਸਨੂੰ ਜਨਤਾ ਸਾਹਮਣੇ ਨੰਗਾ ਕਰ ਦੇਣਗੇ ਪਰ ਕੈਪਟਨ ਅਮਰਿੰਦਰ ਸਿੰਘ ਨਾ ਤਾਂ ਬਤੌਰ ਮੁੱਖ ਮੰਤਰੀ ਅਤੇ ਨਾ ਹੀ ਕਾਂਗਰਸ ਨੂੰ ਛੱਡਣ ਤੋਂ ਬਾਅਦ ਭ੍ਰਿਸ਼ਟਾਚਾਰੀਆਂ ਨੂੰ ਨੰਗਾ ਕਰਨ ਦੀ ਹਿੰਮਤ ਦਿਖਾ ਸਕੇ। ਇਸ ਲਈ ਜੇਕਰ ਹੁਣ ਸਰਕਾਰ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦੀ ਹੈ ਤਾਂ ਉਸ ਦੀ ਹਮਾਇਤ ਕਰਨੀ ਚਾਹੀਦੀ ਹੈ। ਜੇਕਰ ਇਸ ਤਰ੍ਹਾਂ ਸਮੇਂ-ਸਮੇਂ ’ਤੇ ਭ੍ਰਿਸ਼ਟਾਚਾਰੀਆਂ ਨੂੰ ਫੜ ਕੇ ਅੰਦਰ ਭੇਜਿਆ ਜਾਵੇਗਾ ਤਾਂ ਹੀ ਕੁਝ ਹੱਦ ਤੱਕ ਰੋਕ ਲਗਾਉਣੀ ਸਭੰਵ ਹੋ ਸਕੇਗੀ। ਜੋ ਬੇਲਗਾਮ ਅਫਸਰਸ਼ਾਹੀ ਹੈ ਉਸਨੂੰ ਵੀ ਇਸ ਨਾਲ ਕੰਨ ਹੋ ਸਕਣਗੇ। ਪੰਜਾਬ ਕਿਸੇ ਵੀ ਸਿਆਸੀ ਪਾਰਟੀ ਜਾਂ ਕਿਸੇ ਵਿਅਕਤੀ ਵਿਸ਼ੇਸ਼ ਦੀ ਨਿਜੀ ਮਲਕੀਅਤ ਨਹੀਂ ਹੈ । ਇਸ ’ਤੇ ਸੱਤਾ ਦਾ ਸੁੱਖ ਤਾਂ ਸਾਰੀਆਂ ਪਾਰਟੀਆਂ ਭੋਗਣਾ ਚਾਹੁੰਦੀਆਂ ਹਨ ਪਰ ਪੰਜਾਬ ਨੂੰ ਸੰਵਾਰਣ ਦੀ ਥਾਂ ਤੇ ਹੁਣ ਤੱਕ ਲੁੱਟਿਆ ਹੀ ਗਿਆ ਹੈ। ਇਸ ਲਈ ਸਭ ਨੂੰ ਪਾਰਟੀਬਾਜ਼ੀ ਮਾਰ ਕੇ ਉੱਪਰ ਉੱਠ ਕੇ ਭ੍ਰਿਸ਼ਟਾਚਾਰ ਖਿਲਾਫ ਲੜਾਈ ਲੜਨ ਲਈ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਜੇਕਰ ਕੋਈ ਪਹਿਲਾਂ ਜਾਂ ਮੌਜੂਦਾ ਵਿਰੋਧੀ ਧਿਰ ਦੇ ਨੇਤਾ ਕੋਲ ਕਿਸੇ ਵੀ ਭ੍ਰਿਸ਼ਟਾਚਾਰੀ ਦਾ ਸੁਰਾਗ ਹੁੰਦਾ ਹੈ ਤਾਂ ਉਸਨੂੰ ਜਨਤਕ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰ ਕਾਰਵਾਈ ਕਰ ਸਕੇ। ਅਜਿਹੀ ਚੰਗੀ ਸੋਚ ਨੂੰ ਲੈ ਕੇ ਅੱਗੇ ਵਧਣ ਨਾਲ ਹੀ ਪੰਜਾਬ ਭ੍ਰਿਸ਼ਟਾਚਾਰ ਤੋਂ ਮੁਕਤ ਹੋ ਕੇ ਵਿਕਾਸ ਦੇ ਰਾਹ ’ਤੇ ਚੱਲ ਸਕਦਾ ਹੈ। ਜੋ ਬਠਿੰਡੇ ਦੇ ਵਿਧਾਇਕ ਅਮਿਤ ਰਤਨ ਕੋਟਫੱਤੇ ਦੇ ਨਜ਼ਦੀਕੀ ਗਰਗ ਨੂੰ ਵਿਜਿਲੇਂਸ ਵਲੋਂ ਰੰਗੇ ਹੱਥੀਂ ਫੜਨ ਦਾ ਮਾਮਲਾ ਹੈ ਉਸ ’ਤੇ ਸਮੂਚੇ ਪੰਜਾਬ ਦੀ ਨਜ਼ਰ ਹੈ। ਜਿਸ ਤਰ੍ਹਾਂ ਪਹਿਲਾ ਮੰਤਰੀ ਵਿਜੇ ਸਿੰਗਲਾ ਅਤੇ ਫੌਜਾ ਸਿੰਘ ਸਰਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਦੁਆਰਾ ਕਾਰਵਾਈ ਕੀਤੀ ਗਈ ਹੈ ਉਸੇ ਤਰ੍ਹਾਂ ਕੋਈ ਵੀ ਤੱਥ ਸਾਹਮਣੇ ਆਉਂਦੇ ਹਨ ਕਿ ਉਹ ਉਮੀਦ ਜਾਹਿਰ ਕਰਨੀ ਚਾਹੀਦੀ ਹੈ ਕਿ ਮੁੱਖ ਮੰਤਰੀ ਭਗਵੰਤ ਆਪਣੀ ਪਾਰਟੀ ਦੇ ਸਿਧਾਂਤ ਅਨੁਸਾਰ ਵਿਧਾਇਕ ਅਮਿਤ ਰਤਨ ’ਤੇ ਉੱਠ ਰਹੀ ਉਂਗਲੀ ਦੀ ਵੀ ਜਾਂਚ ਕਰਵਾ ਕਰਵਾ ਕੇ ਨਿਰਪੱਖਤਾ ਨਾਲ ਉਸੇ ਤਰ੍ਹਾਂ ਕਾਰਵਾਈ ਕਰਕੇ ਆਪਣੀ ਪਾਰਟੀ ਦੀ ਛਵੀ ਨੂੰ ਬਰਕਰਾਰ ਰੱਖਣਗੇ।

ਹਰਵਿੰਦਰ ਸਿੰਘ ਸੱਗੂ।

LEAVE A REPLY

Please enter your comment!
Please enter your name here