ਜਗਰਾਉਂ, 17 ਫਰਵਰੀ ( ਮੋਹਿਤ ਜੈਨ)-ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਕੰਵਲ ਕੱਕੜ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਹੇਠ ਵਰਿਆਮ ਸਿੰਘ ਮੈਮੋਰੀਅਲ ਪ੍ਰਾਇਮਰੀ ਸਕੂਲ ਨੂੰ 10 ਡੈਸਕਾਂ ਅਤੇ 10 ਬੈਂਚ ਦਿੱਤੇ ਗਏ| ਇਸ ਮੌਕੇ ਸਕੂਲ ਦੇ ਸੈਕਟਰੀ ਦਰਸ਼ਨ ਸਿੰਘ ਓਬਰਾਏ, ਰਵਿੰਦਰ ਸਿੰਘ ਓਬਰਾਏ, ਪ੍ਰਿੰਸੀਪਲ ਪ੍ਰੀਤ ਓਬਰਾਏ, ਕਮਲ ਸ਼ਰਮਾ, ਰਵਿੰਦਰ ਕੌਰ, ਤੇਜਿੰਦਰ ਕੌਰ ਨੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਸਕੂਲ ਵੱਲੋਂ ਸੁਸਾਇਟੀ ਕੋਲ ਕੋਈ ਮੰਗ ਰੱਖੀ ਗਈ ਹੈ ਤਾਂ ਪਹਿਲ ਦੇ ਆਧਾਰ ’ਤੇ ਸੁਸਾਇਟੀ ਦੀ ਮੰਗ ਨੂੰ ਪੂਰਾ ਕੀਤਾ ਹੈ| ਇਸ ਮੌਕੇ ਸੁਸਾਇਟੀ ਦੇ ਆਗੂਆਂ ਨੇ ਕਿਹਾ ਕਿ ਸੁਸਾਇਟੀ ਹਮੇਸ਼ਾ ਹੀ ਜ਼ਰੂਰਤਮੰਦਾਂ ਦੀ ਮਦਦ ਲਈ ਤਤਪਰ ਰਹਿੰਦੀ ਹੈ| ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਸੁਸਾਇਟੀ ਵੱਲੋਂ ਵਰਿਆਮ ਸਿੰਘ ਮੈਮੋਰੀਅਲ ਪ੍ਰਾਇਮਰੀ ਸਕੂਲ ਨੂੰ ਸਮਾਰਟ ਐੱਲਈਡੀ, ਕੰਪਿਊਟਰ ਪ੍ਰਿੰਟਰ, ਕੁਰਸੀਆਂ, ਚੀਕਾ, ਵਿਦਿਆਰਥੀਆਂ ਨੂੰ ਗਰਮ ਜਰਸੀਆਂ ਸਮੇਤ ਹੋਰ ਵੀ ਲੋੜੀਂਦਾ ਸਮਾਨ ਦਿੱਤਾ ਜਾ ਚੁੱਕਾ ਹੈ| ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਕੂਲ ਨੂੰ ਲੋੜੀਂਦਾ ਸਮਾਨ ਦਿੱਤਾ ਜਾਵੇਗਾ| ਇਸ ਮੌਕੇ ਅਮਿਤ ਅਰੋੜਾ, ਰਾਜਿੰਦਰ ਜੈਨ ਕਾਕਾ, ਮੁਕੇਸ਼ ਗੁਪਤਾ, ਰਾਜੀਵ ਗੁਪਤਾ, ਆਰ ਕੇ ਗੋਇਲ, ਅਨਿਲ ਮਲਹੋਤਰਾ, ਗੋਪਾਲ ਗੁਪਤਾ, ਨੀਰਜ ਮਿੱਤਲ, ਮਨੋਹਰ ਸਿੰਘ ਟੱਕਰ, ਪ੍ਰਵੀਨ ਮਿੱਤਲ, ਲਾਕੇਸ਼ ਟੰਡਨ, ਕਪਿਲ ਸ਼ਰਮਾ ਆਦਿ ਹਾਜ਼ਰ ਸਨ|
