ਜਗਰਾਉਂ, 17 ਫਰਵਰੀ ( ਵਿਕਾਸ ਮਠਾੜੂ)-ਜੀ.ਐਚ. ਜੀ. ਅਕੈਡਮੀ ਜਗਰਾਉਂ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਤੇ10ਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਭਾਸ਼ਨ ਰਾਹੀ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਿਨ ਵੱਡੀ ਗਿਣਤੀ ਵਿਚ ਲੋਕ ਭੋਲੇਨਾਥ ਦਾ ਵਰਤ ਰੱਖਦੇ ਹਨ ਤੇ ਉਨ੍ਹਾਂ ਦੀ ਪੂਜਾ ਕਰਦੇ ਹਨ।ਕਿਹਾ ਜਾਂਦਾ ਹੈ ਕਿ ਭਗਵਾਨ ਸ਼ਿਵ ਆਪਣੇ ਭਗਤਾਂ ਤੋਂ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ। ਭਗਵਾਨ ਸ਼ਿਵ ਆਪਣੇ ਭਗਤਾਂ ਦੇ ਦੁੱਖ ਦੂਰ ਕਰਦੇ ਹਨ। ਅਧਿਕਮਾਸ ਵਿੱਚ ਜਦੋਂ ਭਗਵਾਨ ਵਿਸ਼ਨੂੰ ਪਤਾਲ ਲੋਕ ਆਰਾਮ ਕਰਨ ਲਈ ਜਾਂਦੇ ਹਨ, ਤਾਂ ਉਸ ਸਮੇਂ ਧਰਤੀ ਦੀ ਜ਼ਿੰਮੇਦਾਰੀ ਮਾਤਾ ਪਾਰਵਤੀ ਦੇ ਹੱਥ ਵਿਚ ਹੁੰਦੀ ਹੈ। ਇਹ ਮੰਨਿਆ ਜਾਂਦਾ ਹੈ ਕਿ ਅਧਿਕਮਸ ਮਹੀਨੇ ਵਿੱਚ ਭਗਵਾਨ ਸ਼ਿਵ ਪਾਰਵਤੀ ਦੇਵੀ ਨਾਲ ਧਰਤੀ ਦਾ ਦੌਰਾ ਕਰਦੇ ਹਨ ਤੇ ਆਪਣੇ ਸ਼ਰਧਾਲੂਆਂ ਨੂੰ ਅਸ਼ੀਰਵਾਦ ਦਿੰਦੇ ਹਨ।ਅਖੀਰ ਵਿੱਚ ਜੀ.ਐਚ. ਜੀ. ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਮਹਾਨ ਸਖ਼ਸ਼ੀਅਤਾਂ ਦੀਆਂ ਦਿੱਤੀਆਂ ਸਿੱਖਿਆਵਾਂ ਉੁੱਪਰ ਚੱਲਣਾ ਚਾਹੀਦਾ ਹੈ ।
