“ਚੇਅਰਮੈਨ ਪਨੂੰ ਨੇ ਪਿੰਡ ਜਾਂਗਲਾ ਵਿਖੇ ਸਰਕਾਰੀ ਹਾਈ ਸਮਾਰਟ ਸਕੂਲ ਦੇ ਕਮਰਿਆਂ ਦਾ ਨੀਂਹ ਪੱਥਰ ਰੱਖਿਆ”
ਬਟਾਲਾ, 18 ਫਰਵਰੀ (ਰਾਜੇਸ਼ ਜੈਨ – ਮੋਹਿਤ ਜੈਨ); ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਵਲੋਂ ਪਿੰਡ ਜਾਂਗਲਾ ਵਿਖੇ ਸਰਕਾਰੀ ਹਾਈ ਸਮਾਰਟ ਸਕੂਲ ਦੇ ਕਮਰਿਆਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਸਕੂਲ ਦੇ ਕਮਰਿਆਂ ਨੂੰ ਲਗਭਗ 6 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।ਇਸ ਮੌਕੇ ਯੂਥ ਪ੍ਰਧਾਨ ਗੁਰਵਿੰਦਰ ਸਿੰਘ, ਕਰਮਜੀਤ ਸਿੰਘ, ਗੁਰਮੁਖ ਸਿੰਘ, ਕਰਨਜੀਤ ਸਿੰਘ, ਰਾਮ ਸਿੰਘ, ਹਰਦੇਵ ਸਿੰਘ, ਰਜਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਗੋਪੀ ਹਾਜਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪਨਸਪ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਪਹਿਲ ਦੇ ਆਧਾਰ ਤੇ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ ਅਤੇ ਮਹਿਜ 11 ਮਹਿਨਿਆਂ ਦੇ ਕਾਰਜਕਾਲ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ।ਉਨਾਂ ਅੱਗੇ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ। ਪਿ੍ਰੰਸੀਪਲਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ 36 ਪਿ੍ਰੰਸੀਪਲਾਂ ਦੇ ਪਹਿਲੇ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। ਉਨਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ।ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਨ੍ਹਾਂ ਯਤਨਾਂ ਨਾਲ ਪੰਜਾਬ ਜਲਦੀ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ।ਉਨਾਂ ਅੱਗੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।