ਹੁਸ਼ਿਆਰਪੁਰ (ਰਾਜੇਸ ਜੈਨ) ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੱਜ ਪੈਨਲ ਐਡਵੋਕੇਟਾਂ ਨੂੰ ਲੀਗਲ ਏਡ ਡਿਫੈਂਸ ਕੌਂਸਲ ਸਕੀਮ 2022 ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ੍ਹ ਦੱਸਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਕੀਮ 2022 ਕਈ ਜ਼ਿਲਿ੍ਹਆਂ ਵਿਚ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ ਕ੍ਰਿਮੀਨਲ ਕੇਸਾਂ ਵਿਚ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਉਨਾਂ੍ਹ 13 ਮਈ 2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਦੱਸਿਆ ਅਤੇ ਵੱਧ ਤੋਂ ਵੱਧ ਪ੍ਰਰੀ ਲਿਟੀਗੇਟਿਵ ਕੇਸ ਲਗਾਉਣ ਲਈ ਕਿਹਾ, ਤਾਂ ਕਿ ਲੋਕਾਂ ਨੂੰ ਇਨਾਂ੍ਹ ਲੋਕ ਅਦਾਲਤਾਂ ਦਾ ਲਾਭ ਮਿਲ ਸਕੇ ਅਤੇ ਨਾਲ ਹੀ ਸਥਾਈ ਲੋਕ ਅਦਾਲਤ ਪਬਲਿਕ ਯੂਟਿਲਿਟੀ ਸਰਵਿਸਜ਼ ਹੁਸ਼ਿਆਰਪੁਰ ਵਿਖੇ ਲਗਾਏ ਗਏ ਕੇਸਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪੈਨਲ ਐਡਵੋਕੇਟਾਂ ਨੂੰ ਕੰਸੈਪਟ ਆਫ਼ ਪ੍ਰਰੀ ਇੰਸਟੀਚਿਊਸ਼ਨ ਮੀਡੀਏਸ਼ਨ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ ਗਈ। ਉਪਰੋਕਤ ਤੋਂ ਇਲਾਵਾ ਉਨਾਂ੍ਹ ਅੱਜ ਬਲਾਈਂਡ ਸਕੂਲ, ਬਾਹੋਵਾਲ ਦਾ ਦੌਰਾ ਕੀਤਾ। ਇਸ ਮੌਕੇ ਉਨਾਂ੍ਹ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨਾਂ੍ਹ ਦੀ ਸਿਹਤ ਦਾ ਹਾਲ-ਚਾਲ ਜਾਣਿਆ।
