Home Political ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ ਉਦਘਾਟਨ

61
0

ਸੰਗਰੂਰ(ਭਗਵਾਨ ਭੰਗੂ-ਜਸਵੀਰ ਸਿੰਘ)ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸੰਗਰੂਰ ਵਿਖੇ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੂੰ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਪਣੇ ਖੇਡ ਹੁਨਰ ਵਿਚ ਨਿਖਾਰ ਲਿਆਉਣ ਲਈ ਨਿਰੰਤਰ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਜੁਟੇ ਰਹਿਣ ਵਾਲੇ ਹੀ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂਹਣ ਦੇ ਸਮਰੱਥ ਬਣਦੇ ਹਨ। ਉਨ੍ਹਾਂ ਚੈੱਸ ਖੇਡ ਮੁਕਾਬਲਿਆਂ ਦਾ ਆਯੋਜਨ ਕਰਨ ਲਈ ਜ਼ਿਲ੍ਹਾ ਸੰਗਰੂਰ ਚੈੱਸ ਐਸੋਸੀਏਸ਼ਨ ਦੀ ਸ਼ਲਾਘਾ ਕੀਤੀ। ਅਰੋੜਾ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਸ਼ਤਰੰਜ ਖੇਡ ਦਾ ਨੈਸ਼ਨਲ ਅਮੇਚਿਓਰ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਦੇਸ਼ ਦੇ 24 ਰਾਜਾਂ ਦੇ 385 ਖਿਡਾਰੀ ਹਿੱਸਾ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ 22 ਫਰਵਰੀ ਤੱਕ ਚੱਲਣ ਵਾਲੀ ਇਸ ਚੈੱਸ ਚੈਂਪੀਅਨਸ਼ਿਪ ਦੇ ਜੇਤੂ ਵਿਸ਼ਵ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਮਾਂ ਰੌਸ਼ਨ ਕਰਕੇ ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਕੀਤਾ।

ਇਸ ਮੌਕੇ ਮਨੀਸ਼ ਥਾਪਰ ਪ੍ਰਧਾਨ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ, ਰਾਕੇਸ਼ ਗੁਪਤਾ ਸਕੱਤਰ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ , ਪੰਕਜ ਸ਼ਰਮਾ ਖਜ਼ਾਨਚੀ, ਦਿਨੇਸ਼ ਗੋਇਲ ਸੰਯੁਕਤ ਸਕੱਤਰ, ਰਾਜਪ੍ਰੀਤ ਗੋਇਲ ਸਕੱਤਰ ਜ਼ਿਲ੍ਹਾ ਸੰਗਰੂਰ ਚੈੱਸ ਐਸੋਸੀਏਸ਼ਨ, ਜਤਿੰਦਰ ਜੈਨ, ਭਾਨੂ ਪ੍ਰਤਾਪ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here