Home Chandigrah ਨਾਂ ਮੈਂ ਕੋਈ ਝੂਠ ਬੋਲਿਆ..?ਹਰਿਆਣਾ ’ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ...

ਨਾਂ ਮੈਂ ਕੋਈ ਝੂਠ ਬੋਲਿਆ..?
ਹਰਿਆਣਾ ’ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਗੰਭੀਰ ਮੁੱਦਾ

57
0

ਹਰਿਆਣਾ ਦੇ ਭਿਵਾਨੀ ਵਿਚ ਰਾਜਸਥਾਨ ਦੇ ਦੋ ਨੌਜਵਾਨਾਂ ਜੂਨੈਦ ਅਤੇ ਨਾਸਿਰ ਨੂੰ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਕੁੱਟ ਮਾਰ ਕਰਕੇ ਅਧਮਰਿਆ ਕਰਨ ਉਪਰੰਤ ਗੱਡੀ ਸਮੇਤ ਅੱਗ ਲਗਾ ਕੇ ਉਨ੍ਹਾਂ ਨੂੰ ਜਿੰਦਾ ਜਲਾ ਕੇ ਮੌਤ ਦੇ ਘਾਟ ਉਤਾਰ ਦੇਣ ਦੇ ਮਾਮਲੇ ਨੂੰ ਸੁਣ ਕੇ ਇਕ ਵਾਰ ਸਭ ਦੀ ਰੂਹ ਕੰਬ ਜਾਂਦੀ ਹੈ। ਰਾਜਸਥਾਨ ਦੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਬਹੁਤ ਚਿੰਤਾਜਨਕ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਮਾਹੌਲ ਰਾਜਨੀਤਿਕ ਹੋਣ ਲੱਗਾ ਹੈ। ਉਨ੍ਹਾਂ ਨੌਜਵਾਨਾਂ ਨੂੰ ਬੋਰਹਿਮੀ ਨਾਲ ਕਰਤਲ ਕਰਨ ਵਾਲੇ ਵਿਅਕਤੀਆਂ ਨੂੰ ਕੁਝ ਹਿੰਦੂ ਸੰਗਠਨਾਂ ਦੇ ਕਾਰਕੁਨ ਕਿਹਾ ਜਾ ਰਿਹਾ ਹੈ। ਨੌਜਵਾਨਾਂ ਨੂੰ ਪਹਿਲਾਂ ਰਾਜਸਥਾਨ ਤੋਂ ਅਗਵਾ ਕਰਕੇ ਹਰਿਆਣਾ ਲਿਆੰਦਾ ਗਿਆ ਅਤੇ ਇਥੇ ਉਨ੍ਹਾਂ ਦਾ ਕਤਲ ਕੀਤਾ ਗਿਆ ਸੀ। ਹੁਣ ਇਹ ਵੱਡਾ ਸਵਾਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਅਦਿਹੀ ਦਰਜਨਾਕ ਮੌਤ ਕਿਸ ਕਾਰਨ ਦਿਤੀ ਗਈ ? ਜੇਕਰ ਕਿਸੇ ਸੰਗਠਨ ਨੂੰ ਉਨ੍ਹਾਂ ’ਤੇ ਕੋਈ ਸ਼ੱਕ ਸੀ ਜਾਂ ਉਹ ਕਿਸੇ ਅਪਰਾਧਿਕ ਗਤੀਵਿਧੀ ’ਚ ਸ਼ਾਮਲ ਸਨ ਤਾਂ ਉਨ੍ਹਾਂ ਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਵਾਈਜਾਣੀ ਚਾਹੀਦੀ ਸੀ। ਨਾ ਕਿ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈ ਕੇ ਉਨ੍ਹਾਂ ਨੂੰ ਅਜਿਹੀ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ ਜਾਂਦਾ। ਇਹ ਸਾਡੇ ਸਮਾਜ ਲਈ ਇੱਕ ਵੱਡਾ ਕਲੰਕ ਹੈ। ਜੋ ਦੇਸ਼ ਅੰਦਰ ਚਰਮਰਾ ਚੁੱਕੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹਦਾ ਹੈ। ਹੁਣ ਇਸ ਮਾਮਲੇ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ, ਜਿਨ੍ਹਾਂ ਲੋਕਾਂ ਨੇ ਇਹ ਘਿਨਾਉਣੀ ਹਰਕਤ ਕੀਤੀ ਹੈ ਉਨ੍ਹਾਂ ਨੂੰ ਕਟਿਹਰੇ ਵਿਚ ਥੜ੍ਹਾ ਕੀਤਾ ਜਾਵੇ ਅਤੇ ਸਖਤ ਤੋਂ ਸਖਤ ਸਜਾ ਦਿਤੀ ਜਾਵੇ। ਤਾਂ ਜੋ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਜਾਂ ਭਾਈਚਾਰਕ ਸਾਂਝ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਕਿਕਸੇ ਤਰ੍ਹਾਂ ਦਾ ਮੌਕਾ ਨਾ ਮਿਲ ਸਕੇ। ਆਮ ਤੌਰ ’ਤੇ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਅਸਲ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਸਿਆਸੀ ਤੌਰ ’ਤੇ ਬਿਆਨਬਾਜੀ ਸ਼ੁਰੂ ਹੋ ਜਾਂਦੀ ਹੈ। ਜਿਹੜੇ ਅਸਲ ਮੁੱਦਿਆਂ ਤੋਂ ਭਟਕਾ ਕੇ   ਫਿਰਕੂ ਭਾਵਨਾਵਾਂ ਨੂੰ ਭੜਕਾ ਕੇ ਆਪਣਾ ਉੱਲੂ ਸਿਲੱਧਾ ਕਰਨ ਵਾਲੇ ਪਾਸੇ ਚੱਲਿਆ ਜਾਂਦਾ ਹੈ। ਅਜਿਹੇ ਸੰਪਰਦਾਇਕ ਬਾਵਨਾਵਾਂ ਨਾਲ ਸੰਬਧੰਤ ਮਾਮਲਿਆਂ ਨੂੰ ਤੂਲ ਨਹੀਂ ਦੇਣੀ ਚਾਹੀਦੀ ਸਦੋਂ ਤੁਰੰਤ ਕਾਰਵਾਈ ਅਮਲ ਵਿਚ ਲਿਆੰਦੀ ਜਾਣੀ ਚਾਹੀਦੀ ਹੈ। ਇਸ ਲਈ  ਹਰਿਆਣਾ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਅਤੇ ਜਿੰਨਾਂ ਇਹ ਕਾਰਵਾਈ ਨੂੰਨੂੰ ਅੰਜਾਮ ਦਿਤਾ ਹੈ ਉਹ ਸੰਦਠਨ ਵੀ ਭਾਜਪਾ ਨਾਲ ਸੰਬੰਧਤ ਆਖੇ ਜਾ ਰਹੇ ਹ7ਨ। ਜਿਨ੍ਹਾਂ ਦੇ ਮੈਂਬਰਾਂ ’ਤੇ ਦੋਵਾਂ ਦੀ ਹੱਤਿਆ ਦਾ ਦੋਸ਼ ਹੈ। ਇਸ ਲਈ ਹੁਣ ਹਰਿਆਣਾ ਸਰਕਾਰ ਦੀ ਇਹ ਵੱਡੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਨਿਰਪੱਖ ਹੋ ਕੇ ਦੋਸ਼ੀਆਂ ਨੂੰ ਸਜ਼ਾ ਦੇ ਕਟਹਿਰੇ ’ਚ ਲਿਆਵੇ ਅਤੇ ਜਿੱਥੇ ਬੇਦਰਦੀ ਨਾਲ ਨੌਜਵਾਨਾਂ ਨੂੰ ਕਤਲ ਕੀਤਾ ਗਿਆ ਉੱਥੇ ਸਥਿਤੀ ਨੂੰ ਕਾਬੂ ’ਚ ਰੱਖਿਆ ਜਾਵੇ। ਰਾਜਸਥਾਨ ਵਿਚ ਵੀ ਉਥੋਂ ਦੀ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਕਿਉਂਕਿ ਜਿਸ ਤਰ੍ਹਾਂ ਹੱਤਿਆ ਕਾਂਡ ਵਾਪਰਿਆ ਹੈ, ਉਸ ਨੂੰ ਲੈ ਕੇ ਕਿਸੇ ਕਿਸਮ ਦੀ ਸੰਬੰਧਤ ਭਾਈਚਾਰੇ ਵਿਚ ਭੜਕਾਹਟ ਪੈਦਾ ਨਾ ਹੋਵੇ ਜਾਂ ਉਨ੍ਹਾਂ ਨੂੰ ਅਜਿਹਾ ਨਾ ਮਹਿਸੂਸ ਹੋਵੇ ਕਿ ਉਨ੍ਹਾਂ ਨੂੰ ਇਨਸਾਫ ਮਿਲਦਾ ਨਜ਼ਰ ਨਹੀਂ ਆ ਰਿਹਾ। ਹਰਿਆਣਾ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਬਿਨਾਂ ਕਿਸੇ ਪ੍ਰਭਾਵ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਅੰਦਰ ਸਭ ਧਰਮਾਂ ਦੇ ਲੋਕਾਂ ਨੂੰ ਸੁਰਖਿਆ ਦਾ ਅਹਿਸਾਸ ਬਰਕਰਾਰ ਰਹਿ ਸਕੇ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਸਮਾਜ ਨੂੰ ਇਹ ਮਹਿਸੂਸ ਨਾ ਹੋਵੇ ਕਿ ਇੱਥੇ ਉਨ੍ਹਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ ਅਤੇ ਅਜਿਹੀ ਕੋਈ ਵੀ ਘਟਨਾ ਦੁਬਾਰਾ ਵਾਪਰਨ ਤੋਂ ਰੋਕਣ ਲਈ ਸਖਤ ਕਾਰਵਾਈ ਕੀਤੀ ਜਾਵੇ। ਸਿਆਸੀ ਲੋਕ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ ਉਨ੍ਹਾਂ ਨੂੰ ਇਸ ਸੰਵੇਦਨਸ਼ੀਲ ਮੁੱਦੇ ਤੇ ਰਾਜਨੀਤਿ ਕਰਨਮ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਉਹ ਮਾਮਲੇ ਦਾ ਪਰਦਾਫਾਸ਼ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਉਣ ਲਈ ਮਿਲ ਕੇ ਕੰਮ ਕਰਨ।

ਹਰਵਿੰਦਰ ਸਿੰਘ ਸੱਗੂ।

LEAVE A REPLY

Please enter your comment!
Please enter your name here