Home crime ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ...

ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ, ਕਰ ਰਿਹਾ ਸਿਰਫ਼ ਇੰਨੀ ਮੰਗ

72
0

    ਘਰਿਆਲਾ (ਵਿਕਾਸ ਮਠਾੜੂ-ਅਸਵਨੀ)ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਸੂਬੇਦਾਰ ਅਮਰ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਹੈ। ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਵਿਆਹਿਆ ਹੋਇਆ ਹੈ ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ।

ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਮਲਕੀਤ ਕੌਰ ਨਾਲ ਕੈਨੇਡਾ ਵਿੱਚ ਗਿਆ ਸੀ ਤੇ ਉੱਥੇ ਹੀ ਕੰਮ ਕਰ ਰਿਹਾ ਸੀ। ਕੰਮ ਦੌਰਾਨ ਹੀ ਉੱਥੇ ਉਸ ਦੀ ਮੌਤ ਹੋ ਗਈ। ਅਮਰਜੀਤ ਸਿੰਘ ਦਾ ਇਕ ਬੇਟਾ ਅਰਮਾਨਦੀਪ ਸਿੰਘ ਹੈ ਜੋ ਕਿ ਪਿੰਡ ਦੇ ਵਿੱਚ ਹੀ ਰਹਿੰਦਾ ਹੈ। ਇਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਤੇ ਉਥੇ ਹੀ ਆਪਣੀ ਪਤਨੀ ਨਾਲ ਰਹਿ ਰਿਹਾ ਸੀ। ਮ੍ਰਿਤਕ ਜਗਦੀਪ ਸਿੰਘ ਦਾ ਬੇਟਾ ਇੱਥੇ ਸਾਡੇ ਕੋਲ ਹੀ ਰਹਿ ਰਿਹਾ ਹੈ। ਪਰਿਵਾਰ ਨੇ ਪ੍ਰਸ਼ਾਸਨ ਤੇ ਅੰਬੈਸੀ ਦੇ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਕੀ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਣ ਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

LEAVE A REPLY

Please enter your comment!
Please enter your name here