ਲੁਧਿਆਣਾ (ਭਗਵਾਨ ਭੰਗੂ-ਲਿਕੇਸ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜਮਾਲਪੁਰ ਵਿੱਚ 315 ਕਰੋੜ ਰੁਪਏ ਦੀ ਲਾਗਤ ਨਾਲ ਬਣੇ 225 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਦਾ ਉਦਘਾਟਨ ਕਰਨਗੇ। ਇਹ ਪੰਜਾਬ ਰਾਜ ਦਾ ਸਭ ਤੋਂ ਵੱਡਾ ਐਸਟੀਪੀ ਹੈ।
ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ
ਵਿਧਾਇਕ ਗਰੇਵਾਲ ਅਤੇ ਡੀਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸੁਚੱਜੇ ਢੰਗ ਨਾਲ ਵਿਉਂਤਬੰਦੀ ਅਤੇ ਅਮਲ ਕਰਕੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਈਓ ਮਾਲਵਿੰਦਰ ਸਿੰਘ ਜੱਗੀ, ਗਲਾਡਾ ਦੀ ਵਧੀਕ ਮੁੱਖ ਪ੍ਰਸ਼ਾਸਕ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਅਮਰਜੀਤ ਬੈਂਸ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਅਦਿੱਤਿਆ ਡਚਲਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।