ਜਗਰਾਓਂ, 20 ਫਰਵਰੀ ( ਭਗਵਾਨ ਭੰਗੂ )-ਪੁਲਿਸ ਜਿਲਾ ਲੁਧਿਆਣਾ ਦਿਹਾਤੀ ਵਿਖੇ ਵੱਖ ਵੱਖ ਥਾਣਿਆਂ ਵਿਚ ਸੇਵਾਵਾਂ ਨਿਭਾਉਣ ਵਾਲੇ ਅਤੇ ਇਸ ਸਮੇਂ ਸੀਆਈਏ ਸਟਾਫ ਵਿਚ ਸੇਵਾਵਾਂ ਨਿਭਾ ਰਹੇ ਏ ਐਸ ਆਈ ਅੰਗਰੇਜ ਸਿੰਘ ਨੂੰ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾ ਦਿਤਾ ਗਿਆ। ਉਨ੍ਹਾਂ ਨੂੰ ਸਬ ਇੰਸਪੈਕਟਰ ਵਜੋਂ ਬੈਜ ਪੁਲਿਸ ਜਿਲਾ ਲੁਧਿਆਣਾ ਦਿਗਾਤੀ ਦੇ ਐਸ ਐਪ ਸੀ ਨਵਨੀਤ ਸਿੰਘ ਬੈਂਸ ਅਤੇ ਐਸ ਪੀ ਡੀ ਹਰਿੰਦਰਪਾਲ ਸਿੰਘ ਪਰਮਾਰ ਨੇ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਵਿਚ ਇਮਾਨਦਾਰੀ ਅਤੇ ਲਗਨ ਨਾਲ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਹਮੇਸ਼ਾ ਵਿਭਾਗ ਵਲੋਂ ਬਣਦਾ ਮਾਣ ਸਤਿਕਾਰ ਦਿਤਾ ਗਿਆ ਹੈ। ਉਨ੍ਹਾਂ ਸਬ ਇੰਸਪੈਕਟਰ ਅੰਗਰੇਜ ਸਿੰਘ ਨੂੰ ਜਿਥੇ ਇਸ ਤਰੱਕੀ ਲਈ ਮੁਬਾਰਕਬਾਦ ਦਿਤੀ ਉਥੇ ਉਸਨੂੰ ਪਹਿਲਾਂ ਨਾਲੋਂ ਵੀ ਵੱਧ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।
