ਸੁਨਾਮ(ਭਗਵਾਨ ਭੰਗੂ)ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਸਰਕਾਰ ਖੇਤਾਂ ਨੂੰ ਲੋੜੀਂਦੀ ਬਿਜਲੀ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਇਸ ਕਾਰਨ ਕਣਕ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਵਾਰ-ਵਾਰ ਚੇਤਾਵਨੀਆਂ ਦੇਣ ਦੇ ਬਾਵਜੂਦ ਬਿਜਲੀ ਸਪਲਾਈ ਸੁਚਾਰੂ ਨਹੀਂ ਕਰਵਾਈ ਗਈ ਤਾਂ ਮੰਗਲਵਾਰ ਨੂੰ ਸੁਨਾਮ ਵਿਖੇ ਪਾਵਰਕੌਮ ਦੇ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਸੋਮਵਾਰ ਨੂੰ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੂੰ ਪੇ੍ਸ਼ਾਨ ਕਰ ਰਹੀ ਹੈ, ਬਿਜਲੀ ਵਿਭਾਗ ਦਿਨ ਦੀ ਬਜਾਏ ਰਾਤ ਨੂੰ ਬਿਜਲੀ ਦੇ ਰਿਹਾ ਹੈ। ਕਿਸਾਨਾਂ ਨੂੰ ਭਾਰੀ ਪੇ੍ਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਰਾਤ ਸਮੇਂ ਕਣਕ ਵਿੱਚ ਜ਼ਿਆਦਾ ਪਾਣੀ ਆਉਣ ਕਾਰਨ ਕਣਕ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਇਸ ਲਈ ਜ਼ਲਿ੍ਹਾ ਸੰਗਰੂਰ ਦੇ ਸੱਦੇ ‘ਤੇ 21 ਫਰਵਰੀ ਨੂੰ ਸੁਨਾਮ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਸਰਕਾਰ ਨੇ ਫਿਰ ਵੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਜ਼ਲਿ੍ਹਾ ਪੱਧਰ ‘ਤੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸੁਨਾਮ ਦੇ ਬਲਾਕ ਪ੍ਰਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਘਣਵਾਲ ਅਤੇ ਸੁਨਾਮ ਬਲਾਕ ਆਗੂ ਅਜੈਬ ਸਿੰਘ ਜਖੇਪਲ ਆਦਿ ਹਾਜ਼ਰ ਸਨ।
