Home Education ਡੀ.ਏ.ਵੀ.ਸੈਂਟਨਰੀ ਪਬਲਿਕ ਸਕੂਲ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਡੀ.ਏ.ਵੀ.ਸੈਂਟਨਰੀ ਪਬਲਿਕ ਸਕੂਲ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

109
0


ਜਗਰਾਉਂ,(ਲਿਕੇਸ਼ ਸ਼ਰਮਾ):  ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਪਾਰਟੀ ਦੌਰਾਨ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਗੀਤ-ਸੰਗੀਤ ਅਤੇ ਨਾਚ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ।ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੋਟੀਆਂ-ਛੋਟੀਆਂ ਗੇਮਾਂ ਖਿਡਾ ਕੇ ਜਿੱਤਣ ਵਾਲੇ ਪ੍ਰਤੀਯੋਗੀਆਂ ਨੂੰ ਇਨਾਮ ਦਿੱਤੇ ਗਏ।ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਰੁੱਪ ਫੋਟੋ ਅਤੇ ਮੋਮੈਂਟੋ ਵੀ ਦਿੱਤੇ ਗਏ।ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਮਿਸਟਰ ਫੇਅਰਵੈੱਲ ਕਰਨਵੀਰ ਸਿੰਘ ਅਤੇ ਮਿਸ ਫੇਅਰਵੈੱਲ ਪਲਕ ਸਹਿਗਲ ਨੂੰ ਚੁਣਿਆ ਗਿਆ।  ਇਸ ਮੌਕੇ ਤੇ ਅਧਿਆਪਕਾ ਵੱਲੋਂ ਵੀ ਰੈਂਪ ਵਾਕ  ਕੀਤੀ ਗਈ। ਵਿਦਿਆਰਥੀਆਂ ਵੱਲੋਂ ਕੇਕ ਕੱਟਣ ਦੀ ਰਸਮ ਵੀ ਕੀਤੀ ਗਈ। ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾ ਲਈ ਖਾਣੇ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ।ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।।

LEAVE A REPLY

Please enter your comment!
Please enter your name here