ਰਾਜ ਸਭਾ ਲਈ ਆਮ ਆਦਮੀ ਪਾਰਟੀ ਕੋਲ ਪੰਜ ਮੈਂਬਰ ਭੇਜਣ ਦਾ ਅਧਿਕਾਰ ਹੈ। ਉਨ੍ਹਾਂ ਪੰਜ ਉਮੀਦਵਾਰਾਂ ਦੇ ਨਾਮ ਪਾਰਟੀ ਵਲੋਂ ਤੈਅ ਕਰ ਦਿੱਤੇ ਗਏ ਹਨ। ਜਿੰਨਾ ਵਿੱਚ “ਆਮ ਆਦਮੀ ਪਾਰਟੀ ਪੰਜਾਬ ਤੋਂ ਡਾ. ਸੰਦੀਪ ਪਾਠਕ ਨੂੰ ਰਾਜ ਸਭਾ ਲਈ ਨਾਮਜ਼ਦ ਕਰੇਗੀ। ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਤੋਂ ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੂੰ ਰਾਜ ਸਭਾ ਲਈ ਨਾਮਜ਼ਦ ਕਰੇਗੀ। ਉੱਥੇ ਹੀ ਆਮ ਆਦਮੀ ਪਾਰਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕਰੇਗੀ। ਆਮ ਆਦਮੀ ਪਾਰਟੀ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦ ਕਰੇਗੀ। ਤੁਹਾਨੂੰ ਦੱਸ ਦਈਏ ਕਿ ਰਾਜ ਸਭਾ ਲਈ ਅੱਜ ਨਾਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।”