Home Health ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

57
0

ਹਸਪਤਾਲ ਦੀ ਇਮਾਰਤ ਦਾ ਕੀਤਾ ਨਰੀਖਣ

ਅੰਮ੍ਰਿਤਸਰ, 21 ਫਰਵਰੀ (ਭਗਵਾਨ ਭੰਗੂ-ਲਿਕੇਸ਼ ਸ਼ਰਮਾ): ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਨਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਸਿਵਲ ਹਸਪਤਾਲ ਦਾ ਅਚਾਨਕ ਨਰੀਖਣ ਕਰਨ ਉਪਰੰਤ ਕੀਤਾ।ਸੂਦਨ ਵੱਲੋਂ ਸਿਵਲ ਹਸਪਤਾਲ ਵਿਖੇ ਆਪਣਾ ਇਲਾਜ ਕਰਵਾਉਣ ਲਈ ਆਏ ਮਰੀਜਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ।ਸੂਦਨ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।  ਸ੍ਰੀ ਸੂਦਨ ਨੇ ਮੌਕੇ ਤੇ ਹੀ ਡਾਕਟਰਾਂ ਨੂੰ ਉਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲ ਦੀ ਇਮਾਰਤ ਦਾ ਵੀ ਨਰੀਖਣ ਕੀਤਾ ਗਿਆ ਅਤੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਦੀ ਇਮਾਰਤ ਲਈ ਜੋ ਵੀ ਕੰਮ ਲੋੜੀਂਦੇ ਹਨ ਦਾ ਖਾਕਾ ਤਿਆਰ ਕਰਕੇ ਦਿੱਤਾ ਜਾਵੇ ਤਾਂ ਜੋ ਸਰਕਾਰ ਪਾਸੋਂ ਫੰਡਾਂ ਦੀ ਮੰਗ ਕੀਤੀ ਜਾ ਸਕੇ। ਸ੍ਰੀ ਸੂਦਨ ਨੇ ਹਸਪਤਾਲ ਵਿਖੇ ਚੱਲ ਰਹੇ ਪ੍ਰਬੰਧਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ, ਐਸ:ਐਮ:ਓ ਡਾ: ਰਾਜੂ ਚੌਹਾਨ ਤੋਂ ਇਲਾਵਾ ਹੋਰ ਡਾਕਟਰ ਵੀ ਹਾਜਰ ਸਨ।

LEAVE A REPLY

Please enter your comment!
Please enter your name here