Home Chandigrah ਨਾਂ ਮੈਂ ਕੋਈ ਝੂਠ ਬੋਲਿਆ..?ਗੁਰਦੁਆਰਾ ਪ੍ਰਬੰਧਾਂ ਨੂੰ ਲੈ ਕੇ ਵਿਵਾਦ ਮੰਦਭਾਗਾ

ਨਾਂ ਮੈਂ ਕੋਈ ਝੂਠ ਬੋਲਿਆ..?
ਗੁਰਦੁਆਰਾ ਪ੍ਰਬੰਧਾਂ ਨੂੰ ਲੈ ਕੇ ਵਿਵਾਦ ਮੰਦਭਾਗਾ

55
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸਿੱਖ ਗੁਰਦੁਆਰਾ ਐਕਟ 1925 ਦੇ ਤਹਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਪੱਖ ਰਖਾਵ ਅਤੇ ਪ੍ਰਬੰਧਾਂ ਨੂੰ ਦੇਖਦੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਵੀ ਜਾਣਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਜਦੋਂ ਕਿਸੇ ਕੌਮ ਨੂੰ ਢਾਹ ਲਗਾਉਣੀ ਹੋਵੇ ਤਾਂ ਉ,ਸਦੇ ਧਰਮ ਨੂੰ ਵੰਡੀਆਂ ਪਾ ਕੇ ਖਿਲਾਰ ਦਿਓ ਅਤੇ ਕੌਮ ਨੂੰ ਧਾਰਮਿਕ ਮੁÇੱਦਆਂ ਵਿਚ ਉਲਝਾ ਦਿਓ ਉਹ ਹੌਲੀ ਹੌਲੀ ਆਪਣੇ ਆਪ ਬਰਬਾਦੀ ਦੇ ਕੰਢੇ ਪਹੁੰਚ ਜਾਵਨੇਗੀ। ਪਰ ਸਿੱਖ ਕੌਮ ਨੂੰ ਵੰਡਣਾਂ ਅਤੇ ਖਤਮ ਕਰਨ ਦੀ ਸੋਚ ਰੱਖਣ ਵਾਲੀਆਂ ਤਾਕਤਾਂ ਸ਼ਾਇਦ ਇਹ ਭੁੱਲ ਗਈਆਂ ਹਨ ਕਿ ਸਿੱਖ ਇਕ ਕੌਮ ਨਹੀਂ ਬਲਕਿ ਸਿਧਾਂਤ ਵੀ ਹੈ ਜੋ ਗੁਰੂ ਸਹਿਬਾਨ ਨੇ ਆਪਣੀ ਕੌਮ ਨੂੰ ਬਖਸਿਸ਼ ਕੀਤੇ ਹਨ। ਸਿੱਖ ਕੌਮ ਨੂੰ ਖਤਮ ਕਰਨ ਦੀਆਂ ਅਨੇਕੰ ਵਾਰ ਕੋਸ਼ਿਸ਼ਾਂ ਹੋਈਆਂ ਪਰ ਹਰ ਵਾਰ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਸਿੱਖ ਕੌਮ ਪਹਿਲਾਂ ਨਾਲੋਂ ਵੀ ਚੜ੍ਹਦੀ ਕਲਾ ਵਿਚ ਉੱਭਰ ਕੇ ਸਾਹਮਣੇ ਆਏ। ਪਿਛਲੇ ਕੁਝ ਸਾਲਾਂ ਤੋਂ ਇਕ ਵਾਰ ਫਿਰ ਤੋਂ ਕੌਮ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਵਾਰ ਇਹ ਹਮਲਾ ਗੁਰੂ ਘਰਾਂ ਦੇ ਪ੍ਰਬੰਧਾਂ ਦੀ ਸੰੰਭਾਲ ਨੂੰ ਲੈ ਕੇ ਕੀਤਾ ਗਿਆ ਹੈ।  ਸ਼੍ਰੋਮਣੀ ਕਮੇਟੀ ਵਿਚ ਜੋ ਵੰਡੀਆਂ ਪਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਉਸ ਤੋਂ ਸਮੱੁਚੀ ਕੌਮ ਨੂੰ ਸੁਚੇਤ ਹੋਣ ਦੀ ਜਰੂਰਤ ਹੈ। ਧਾਰਮਿਕ ਵਿਵਾਦ ਨੂੰ ਹਵਾ ਦੇ ਕੇ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹਣ ਦੀ ਸਾਜਿਸ਼ ਚੱਲ ਰਹੀ ਹੈ। ਹਰਿਆਣਾ ਦੇ  ਕੁਰੂਕਸ਼ੇਤਰ ਵਿੱਚ ਛੇਵੀਂ ਪਾਤਸ਼ਾਹੀ ਜੀ ਦੇ ਗੁਰਦਵਾਰਾ ਸਾਹਿਬ ਤੇ ਕਬਜੇ ਨੂੰ ਲੈ ਕੇ ਕਥਿਤ ਤੌਰ ਤੇ ਲਗਾਤਾਰ ਬਿਆਨਬਾਜੀ ਜਾਰੀ ਹੈ। ਉਥੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਦੂਸਰੀ ਧਿਰ ਵਲੋਂ ਗੁਰੂ ਕੀ ਗੋਲਕ ਨੂੰ ਤਾਲਾ ਲਗਾ ਦਿਤਾ ਗਿਆ ਹੈ। ਜਿਸਦਾ ਵਿਰੋਧ ਸਮੁੱਚੀ ਸਿੱਖ ਸੰਗਤ ਵਲੋਂ ਕੀਤਾ ਜਾ ਰਿਹਾ ਹੈ। ਸਿੱਖ ਕੌਮ ਦਾ ਇਤਿਹਾਸ ਹੈ ਕਿ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਿੱਖ ਆਪਣੀ ਨੇਕ ਕਮਾਈ ਵਿੱਚੋਂ ਕੁਝ ਹਿੱਸਾ ਜ਼ਰੂਰ ਕੱਢਿਆ ਜਾਂਦਾ ਹੈ ਜੋ ਲੋੜਵੰਦਾਂ ਦੀ ਸੇਵਾ ਲਈ ਖਰਚ ਕੀਤਾ ਜਾਂਦਾ ਹੈ ਅਤੇ ਉਸੇ ਪੈਸੇ ਨਾਲ ਦੁਨੀਆ ਭਰ ਦੇ ਸਾਰੇ ਗੁਰਦੁਆਰਾ ਸਾਹਿਬਾਨ ਵਿੱਚ 24 ਘੰਟੇ ਲੰਗਰ ਚਲਾਇਆ ਜਾਂਦਾ ਹੈ ਅਤੇ ਦੁਨੀਆ ਵਿੱਚ ਕਿਤੇ ਵੀ ਕਿਸੇ ਤਰ੍ਹਾਂ ਦਾ ਕੋਈ ਸੰਕਟ ਆਇਆ ਤਾਂ ਉਥੇ ਵੀ ਸਿੱਖ ਸੰਸਥਾਵਾਂ ਵਲੋਂ ਸੇਵਾ ਦੀ ਮਿਸਾਲ ਕਾਇਮ ਕੀਤੀ ਗਈ ਹੈ। ਸ਼ੁਰੂ ਤੋਂ ਹੀ ਸਿੱਖ ਕੌਮ ਦੇ ਇਸ ਵੱਡੇ ਮਾਮਲੇ ਨੂੰ ਲੈ ਕੇ ਕਾਫੀ ਰੋਸ਼ ਹੈ। ਕੁਝ ਸ਼ਕਤੀਆਂ ਸਿੱਖ ਕੌਮ ਵਿਚ ਫੁੱਟ ਪਾਉਣਾ ਚਾਹੁੰਦੀਆਂ ਰਹੀਆਂ ਹਨ। ਜਦੋਂ ਵੀ ਕੋਈ ਸਾਜਿਸ਼ ਸਫਲ ਨਹੀਂ ਹੁੰਦੀ ਤਾਂ ਧਾਰਮਿਕ ਮੁੱਦਾ ਉਠਾਇਆ ਜਾਂਦਾ ਹੈ ਅਤੇ ਉਸ ਮੁੱਦੇ ਨੂੰ ਉਲਝਾ ਕੇ ਸਾਨੂੰ ਵੰਡਣ ਦੇ ਯਤਨ ਕੀਤੇ ਜਾਂਦੇ ਹਨ। ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਸੇਵਾ ਲਈ ਆਪਣਾ ਕੰਮ ਵਧੀਆ ਢੰਗ ਨਾਲ ਕਰ ਰਹੀ ਹੈ। ਪਰ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਵੱਡੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਜਿਵੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਲੰਗਰ ਛਕਦੇ ਹਨ। ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਅਤੇ ਪ੍ਰਬੰਧ ਦੀ ਹਮੇਸ਼ਾ ਹੀ ਸੂਬਿਆਂਮ ਦੇ ਆਧਾਰ ਤੇ ਹੀ ਕੀਤੇ ਜਾਣ ਦੀ ਮੰਗ ਰਹੀ ਹੈ। ਪਰ ਵੱਖਰੇ ਸੂਬੇ ਦੇ ਲੋਕ ਆਪਣੇ ਪੱਧਰ ਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਵਾਗਡੋਰ ਸੰਭਾਲਣ ਇਹ ਗੁਰਦੁਆਰਾ ਐਕਟ 1925 ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਕੋਰਪਟ ਦੇ ਦਖਲ ਨਾਲ ਹਰਿਆਣੇ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਗਈ ਹੈ ਜਿਸਦਾ ਉਸੇ ਸਮੇਂ ਤੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਵਿਰੋਧ ਕਰਦੇ ਆ ਰਹੇ ਹਨ। ਹੁਣ ਕੁਰੂਕਸ਼ੇਤਰ ਦੇ ਇਤਿਹਾਸਕ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਕੁੜੱਤਣ ਦੀ ਵੱਡੀ ਲਕੀਰ ਅਤੇ ਡੂੰਘੀ ਖਾਈ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ। ਜੇਕਰ ਉਥੇ ਇਹ ਲੋਕ ਸਫਲ ਹੋ ਜਾਂਦੇ ਹਨ ਤਾਂ ਦੇਸ਼ ਦੇ ਬਾਕੀ ਸੂਬਿਆਂ ਵਿਚ ਵੀ ਅਜਿਹੀਆਂ ਘਟਵਨਾਵਾਂ ਸਾਹਮਣੇ ਆਉਣਗੀਆਂ। ਜਿਸਨੂੰ ਅਸੀਂ ਕੰਟਰੋਲ ਨਹੀਂ ਕਰ ਸਕਾਂਗੇ। ਮੈਂ ਸਮਝਦਾ ਹਾਂ ਕਿ ਜੇਕਰ ਕੋਈ ਗੁਰੂ ਦੇ ਸਿਧਾਂਤਾਂ ਅਨੁਸਾਰ ਨਿਰਸਵਾਰਥ ਹੋ ਕੇ ਸੇਵਾ ਕਰਨੀ ਚਾਹੁੰਦਾ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿਚ ਉਸ ਨੂੰ ਉਥੇ ਸੇਵਾ ਕਰਨ ਦਾ ਅਧਿਕਾਰ ਦੇਵੇ। ਗੁਰੂ ਘਰ ਦੇ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਹੋਣ ਦੇਣਾ ਚਾਹੀਦਾ। ਅਜਿਹੇ ਟਕਰਾਅ ਅੱਗੇ ਜਾ ਕੇ ਸਿੱਖ ਕੌਮ ਲਈ ਇੱਕ ਵੱਡੀ ਚੁਣੌਤੀ ਬਣ ਜਾਵੇਗੀ। ਜਿਸ ਨੂੰ ਸੰਭਾਲਣਾ ਔਖਾ ਹੋ ਜਾਵੇਗਾ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਸਲੇ ਨੂੰ ਬੜੀ ਸੂਝ-ਬੂਝ ਨਾਲ ਹੱਲ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਸਿੱਖ ਕੌਮ ਵਿੱਚ ਫੁੱਟ ਪਾਉਣ ਦੀ ਇੱਛਾ ਰੱਖਣ ਵਾਲੀਆਂ ਸ਼ਕਤੀਆਂ ਆਪਣੇ ਮਕਸਦ ਵਿਚ ਸਫਲ ਨਾ ਹੋ ਸਕਣ ਅਤੇ ਗੁਰੂ ਸਾਹਿਬ ਦੀ ਮੇਹਰ ਸਦਕਾ ਸਿੱਖ ਕੌਮ ਸਦਾ ਚੜ੍ਹਦੀ ਕਲਾ ਵਿੱਚ ਰਹੇ।

 ਹਰਵਿੰਦਰ ਸਿੰਘ ਸੱਗੂ।

LEAVE A REPLY

Please enter your comment!
Please enter your name here